Royal Challengers ਨੇ ਮੁੰਬਈ ਇੰਡੀਅਨਜ਼ ਨੂੰ 18 ਦੌੜਾਂ ਨਾਲ ਹਰਾਇਆ

Royal Challengers ਨੇ ਮੁੰਬਈ ਇੰਡੀਅਨਜ਼ ਨੂੰ 18 ਦੌੜਾਂ ਨਾਲ ਹਰਾਇਆ

ਮੁੰਬਈ: ਇੱਥੇ ਖੇਡੇ ਗਏ ਆਈਪੀਐਲ ਦੇ ਮੈਚ ਵਿਚ ਅੱਜ ਰੌਇਲ ਚੈਲੰਜਰਜ਼ ਬੰਗਲੁਰੂ ਨੇ ਮੁੰਬਈ ਇੰਡੀਅਨਜ਼ ਨੂੰ ਹਰਾ ਦਿੱਤਾ ਹੈ। ਰੌਇਲ ਚੈਲੰਜਰਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ ਵੀਹ ਓਵਰਾਂ ਵਿਚ ਚਾਰ ਵਿਕਟਾਂ ਦੇ ਨੁਕਸਾਨ ਨਾਲ 240 ਦੌੜਾਂ ਬਣਾਈਆਂ। ਇਸ ਦੇ ਜਵਾਬ ਵਿਚ ਮੁੰਬਈ ਇੰਡੀਅਨਜ਼ ਦੀ ਟੀਮ 20 ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ਨਾਲ 222 ਦੌੜਾਂ ਹੀ ਬਣਾ ਸਕੀ। ਵਾਨਖੇੜੇ ਸਟੇਡੀਅਮ ਵਿੱਚ ਖੇਡੇ ਗਏ ਐਤਵਾਰ ਦੇ ਦੂਜੇ ਆਈਪੀਐਲ ਮੈਚ ਵਿੱਚ ਰੌਇਲ ਚੈਲੰਜਰਜ਼ ਬੇਂਗਲੁਰੂ (RCB) ਨੇ ਮੁੰਬਈ ਇੰਡੀਅਨਜ਼ (MI) ਖ਼ਿਲਾਫ਼ 240 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ ਜੋ ਬੰਗਲੁਰੂ ਦੇ ਬੱਲੇਬਾਜ਼ਾਂ ਨੇ ਗਲਤ ਸਾਬਤ ਕਰ ਦਿੱਤਾ। ਬੰਗਲੁਰੂ ਵੱਲੋਂ ਫਿਲ ਸਾਲਟ ਨੇ ਸਭ ਤੋਂ ਵੱਧ 78 ਦੌੜਾਂ ਬਣਾਈਆਂ, ਜਦੋਂ ਕਿ ਵਿਰਾਟ ਕੋਹਲੀ ਨੇ 50 ਅਤੇ ਰਜਤ ਪਾਟੀਦਾਰ ਨੇ 53 ਦੌੜਾਂ ਦੀਆਂ ਸ਼ਾਨਦਾਰ ਪਾਰੀਆਂ ਖੇਡੀਆਂ। ਬੰਗਲੁਰੂ ਨੇ ਨਿਰਧਾਰਤ ਓਵਰਾਂ ਵਿੱਚ ਸਿਰਫ਼ 4 ਵਿਕਟਾਂ ਗੁਆ ਕੇ 240 ਦੌੜਾਂ ਬਣਾਈਆਂ।241 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਦਿਆਂ ਮੁੰਬਈ ਇੰਡੀਅਨਜ਼ ਵਧੀਆ ਪ੍ਰਦਰਸ਼ਨ ਨਹੀਂ ਦਿਖਾ ਸਕੀ। ਕਪਤਾਨ ਹਾਰਦਿਕ ਪੰਡਿਆ 40 ਦੌੜਾਂ ਬਣਾ ਕੇ ਆਊਟ ਹੋ ਗਏ, ਜਿਨ੍ਹਾਂ ਦਾ ਕੈਚ ਜੈਕਬ ਡਫੀ ਨੇ ਫੜਿਆ। ਇਸ ਤੋਂ ਪਹਿਲਾਂ ਸੂਰਿਆਕੁਮਾਰ ਯਾਦਵ ਨੇ 22 ਗੇਂਦਾਂ ਵਿੱਚ 33 ਦੌੜਾਂ ਬਣਾਈਆਂ ਪਰ ਉਹ ਕੇ ਪਾਂਡਿਆ ਦੀ ਗੇਂਦ ’ਤੇ ਕੈਚ ਆਊਟ ਹੋ ਗਿਆ। ਬੰਗਲੁਰੂ ਦੇ ਗੇਂਦਬਾਜ਼ ਸੁਯਸ਼ ਸ਼ਰਮਾ ਨੇ 8ਵੇਂ ਓਵਰ ਵਿੱਚ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਰਾਯਨ ਰਿਕੇਲਟਨ (37 ਦੌੜਾਂ) ਅਤੇ ਤਿਲਕ ਵਰਮਾ (1 ਦੌੜ) ਨੂੰ ਆਊਟ ਕਰਕੇ ਦੋ ਵੱਡੇ ਝਟਕੇ ਦਿੱਤੇ। ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ 19 ਦੌੜਾਂ ਬਣਾ ਕੇ ‘ਰਿਟਾਇਰਡ ਹਰਟ’ ਹੋ ਕੇ ਮੈਦਾਨ ਤੋਂ ਬਾਹਰ ਚਲੇ ਗਏ। ਇਸ ਤੋਂ ਬਾਅਦ ਰਦਰਫੋਰਡ ਨੇ ਵਧੀਆ ਬੱਲੇਬਾਜ਼ੀ ਕੀਤੀ ਤੇ 31 ਗੇਂਦਾਂ ਵਿਚ 71 ਦੌੜਾਂ ਬਣਾਈਆਂ ਪਰ ਆਪਣੀ ਟੀਮ ਨੂੰ ਜਿੱਤ ਨਾ ਦਿਵਾ ਸਕਿਆ।

Share: