ਕੇਂਦਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼: ਪੰਨੂ

ਚੰਡੀਗਡ਼੍ਹ:  ਆਮ ਆਦਮੀ ਪਾਰਟੀ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ ਬੀ ਐਮ ਬੀ) ਵਿੱਚ ਹਾਲ ਹੀ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਬੀ ਬੀ ਐਮ ਬੀ ਦੀਆਂ ਅਹਿਮ ਅਸਾਮੀਆਂ ਨੂੰ ਦੇਸ਼ ਭਰ ਦੇ ਉਮੀਦਵਾਰਾਂ ਲਈ ਖੋਲ੍ਹਣ ਦਾ ਕੇਂਦਰ ਦਾ ਫੈਸਲਾ ਪੰਜਾਬ ਪੁਨਰਗਠਨ ਐਕਟ 1966 ਅਤੇ ਬੀ ਬੀ ਐੱਮ ਬੀ ਦੇ ਗਠਨ ਦੌਰਾਨ ਕੀਤੇ ਗਏ ਪ੍ਰਬੰਧਾਂ ਦੀ ਭਾਵਨਾ ਦੇ ਵਿਰੁੱਧ ਹੈ।

Share: