Andhra Pradesh: ਸੜਕ ਹਾਦਸੇ ਵਿੱਚ 8 ਹਲਾਕ, ਕਈ ਜ਼ਖ਼ਮੀ

Andhra Pradesh: ਸੜਕ ਹਾਦਸੇ ਵਿੱਚ 8 ਹਲਾਕ, ਕਈ ਜ਼ਖ਼ਮੀ

ਚਿਲਕਾਲਾਡੋਨਾ: ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ ਦੇ ਮੰਤਰਾਲਿਅਮ ਵਿੱਚ ਇੱਕ ਹਲਕੇ ਵਪਾਰਕ ਵਾਹਨ (LCV) ਦੀ ਟੈਂਕਰ ਨਾਲ ਟੱਕਰ ਹੋਣ ਕਾਰਨ ਪੰਜ ਔਰਤਾਂ ਸਮੇਤ ਘੱਟੋ-ਘੱਟ ਅੱਠ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਸ਼ਰਧਾਲੂ ਸ੍ਰੀ ਰਾਘਵੇਂਦਰ ਸਵਾਮੀ ਦੇ ਦਰਸ਼ਨਾਂ ਲਈ ਮੰਤਰਾਲਿਅਮ ਜਾ ਰਹੇ ਸਨ ਅਤੇ ਲਗਪਗ 20 ਸਵਾਰੀਆਂ ਨਾਲ ਭਰਿਆ ਵਾਹਨ ਟੈਂਕਰ ਨਾਲ ਜਾ ਟਕਰਾਇਆ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ ਇਸ ਘਟਨਾ ‘ਤੇ ਦੁੱਖ ਜਤਾਇਆ ਹੈ ਅਤੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਹੈ।

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਦਰਦਨਾਕ ਹਾਦਸੇ ਵਿੱਚ ਅੱਠ ਸ਼ਰਧਾਲੂਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਭੇਜਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਇਹ ਹਾਦਸਾ ਨੈਸ਼ਨਲ ਹਾਈਵੇਅ 167 ‘ਤੇ ਸਵੇਰੇ 3 ਵਜੇ ਦੇ ਕਰੀਬ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਨੂੰ ਨੀਂਦ ਆਉਣ ਕਾਰਨ ਵਾਹਨ ਗਲਤ ਦਿਸ਼ਾ ਵਿੱਚ ਚਲਾ ਗਿਆ, ਜਿਸ ਕਾਰਨ ਇਹ ਟੱਕਰ ਹੋਈ।

ਵਾਹਨ ਵਿੱਚ 20 ਲੋਕ ਸਵਾਰ ਹੋਣ ਕਰਕੇ ਜਾਨੀ ਨੁਕਸਾਨ ਜ਼ਿਆਦਾ ਹੋਇਆ ਹੈ। ਹਾਦਸੇ ਵਿੱਚ ਇੱਕ ਨਾਬਾਲਗ ਲੜਕੀ ਅਤੇ ਦੋ ਪੁਰਸ਼ਾਂ ਦੀ ਵੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਪਹਿਲਾਂ ਨੇੜਲੇ ਹਸਪਤਾਲ ਲਿਜਾਇਆ ਗਿਆ, ਜਦਕਿ ਗੰਭੀਰ ਰੂਪ ਵਿੱਚ ਜ਼ਖ਼ਮੀ ਲੋਕਾਂ ਨੂੰ ਬਿਹਤਰ ਇਲਾਜ ਲਈ ਕੁਰਨੂਲ ਸਰਕਾਰੀ ਜਨਰਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਨਾਇਡੂ ਨੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਆਪਣੀ ਹਮਦਰਦੀ ਪ੍ਰਗਟ ਕੀਤੀ।

Share: