IPL 2026: ਗੁਜਰਾਤ ਟਾਈਟਨਜ਼ ਦੀ ਲਗਾਤਾਰ ਤੀਜੀ ਜਿੱਤ, ਕੋਲਕਾਤਾ ਨੂੰ 5 ਵਿਕਟਾਂ ਨਾਲ ਹਰਾਇਆ

IPL 2026: ਗੁਜਰਾਤ ਟਾਈਟਨਜ਼ ਦੀ ਲਗਾਤਾਰ ਤੀਜੀ ਜਿੱਤ, ਕੋਲਕਾਤਾ ਨੂੰ 5 ਵਿਕਟਾਂ ਨਾਲ ਹਰਾਇਆ

ਅਹਿਮਦਾਬਾਦ: ਗੁਜਰਾਤ ਟਾਈਟਨਸ ਨੇ ਆਈਪੀਐਲ (IPL) ਦੇ ਮੌਜੂਦਾ ਸੀਜ਼ਨ ਵਿੱਚ ਆਪਣੀ ਸ਼ਾਨਦਾਰ ਫਾਰਮ ਜਾਰੀ ਰੱਖਦੇ ਹੋਏ ਲਗਾਤਾਰ ਤੀਜੀ ਜਿੱਤ ਦਰਜ ਕੀਤੀ ਹੈ। ਸ਼ੁੱਕਰਵਾਰ ਨੂੰ ਖੇਡੇ ਗਏ ਮੁਕਾਬਲੇ ਵਿੱਚ ਗੁਜਰਾਤ ਨੇ ਕੋਲਕਾਤਾ ਨਾਈਟ ਰਾਈਡਰਜ਼ (KKR) ਨੂੰ 5 ਵਿਕਟਾਂ ਨਾਲ ਹਰਾਇਆ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਕੋਲਕਾਤਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 180 ਦੌੜਾਂ ਬਣਾਈਆਂ ਅਤੇ ਪੂਰੀ ਟੀਮ ਆਲਆਊਟ ਹੋ ਗਈ। ਜਵਾਬ ਵਿੱਚ ਗੁਜਰਾਤ ਨੇ 181 ਦੌੜਾਂ ਦਾ ਟੀਚਾ 19.4 ਓਵਰਾਂ ਵਿੱਚ 5 ਵਿਕਟਾਂ ਗੁਆ ਕੇ ਹਾਸਲ ਕਰ ਲਿਆ।

ਇਸ ਜਿੱਤ ਦੇ ਨਾਲ ਹੀ ਗੁਜਰਾਤ ਟਾਈਟਨਸ ਦੀ ਟੀਮ ਅੰਕ ਸੂਚੀ (Points Table) ਵਿੱਚ ਚੌਥੇ ਸਥਾਨ ‘ਤੇ ਪਹੁੰਚ ਗਈ ਹੈ। ਦੂਜੇ ਪਾਸੇ, ਕੋਲਕਾਤਾ ਨਾਈਟ ਰਾਈਡਰਜ਼ ਲਈ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਹਨ। ਕੇ.ਕੇ.ਆਰ. ਦੀ ਟੀਮ ਇਸ ਸਮੇਂ ਅੰਕ ਸੂਚੀ ਵਿੱਚ ਸਭ ਤੋਂ ਹੇਠਲੇ ਸਥਾਨ ‘ਤੇ ਹੈ ਅਤੇ ਉਸ ਨੂੰ ਸੀਜ਼ਨ ਦੀ ਆਪਣੀ ਪਹਿਲੀ ਜਿੱਤ ਦੀ ਤਲਾਸ਼ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਜਾ ਰਹੇ ਆਈਪੀਐਲ ਦੇ 25ਵੇਂ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ (KKR) ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਕੋਲਕਾਤਾ ਦੀ ਟੀਮ 20 ਓਵਰਾਂ ਵਿੱਚ 180 ਦੌੜਾਂ ਬਣਾ ਕੇ ਆਲਆਊਟ ਹੋ ਗਈ। KKR ਵੱਲੋਂ ਕੈਮਰੂਨ ਗ੍ਰੀਨ ਨੇ ਸਭ ਤੋਂ ਵੱਧ 79 ਦੌੜਾਂ ਦੀ ਪਾਰੀ ਖੇਡੀ, ਜਿਸ ਵਿੱਚ ਉਨ੍ਹਾਂ ਨੇ 55 ਗੇਂਦਾਂ ‘ਤੇ 7 ਚੌਕੇ ਅਤੇ 4 ਛੱਕੇ ਲਗਾਏ। ਗੁਜਰਾਤ ਵੱਲੋਂ ਗੇਂਦਬਾਜ਼ੀ ਵਿੱਚ ਕਗਿਸੋ ਰਬਾਡਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 3 ਵਿਕਟਾਂ ਹਾਸਲ ਕੀਤੀਆਂ, ਜਦਕਿ ਮੁਹੰਮਦ ਸਿਰਾਜ ਅਤੇ ਅਸ਼ੋਕ ਸ਼ਰਮਾ ਨੂੰ 2-2 ਵਿਕਟਾਂ ਮਿਲੀਆਂ । ਪ੍ਰਸਿੱਧ ਕ੍ਰਿਸ਼ਨਾ ਅਤੇ ਰਾਸ਼ਿਦ ਖਾਨ ਦੇ ਹਿੱਸੇ ਇੱਕ-ਇੱਕ ਵਿਕਟ ਆਈ।

ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ:

ਗੁਜਰਾਤ ਟਾਈਟਨਸ: ਸਾਈ ਸੁਦਰਸ਼ਨ, ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ, ਵਾਸ਼ਿੰਗਟਨ ਸੁੰਦਰ, ਗਲੈਨ ਫਿਲਿਪਸ, ਰਾਹੁਲ ਤੇਵਤੀਆ, ਰਾਸ਼ਿਦ ਖਾਨ, ਕਗਿਸੋ ਰਬਾਡਾ, ਅਸ਼ੋਕ ਸ਼ਰਮਾ, ਮੁਹੰਮਦ ਸਿਰਾਜ ਅਤੇ ਪ੍ਰਸਿੱਧ ਕ੍ਰਿਸ਼ਨਾ।

ਕੋਲਕਾਤਾ ਨਾਈਟ ਰਾਈਡਰਜ਼: ਟਿਮ ਸਾਈਫਰਟ, ਸੁਨੀਲ ਨਰੇਨ, ਅਜਿੰਕਿਆ ਰਹਾਣੇ (ਕਪਤਾਨ), ਅੰਗਕ੍ਰਿਸ਼ ਰਘੂਵੰਸ਼ੀ, ਕੈਮਰੂਨ ਗ੍ਰੀਨ, ਰਿੰਕੂ ਸਿੰਘ, ਰਮਨਦੀਪ ਸਿੰਘ, ਰੋਵਮੈਨ ਪਾਵੇਲ, ਅਨੁਕੂਲ ਰਾਏ, ਵੈਭਵ ਅਰੋੜਾ ਅਤੇ ਕਾਰਤਿਕ ਤਿਆਗੀ।

Share: