60 ਲੱਖ ਕਿਸਾਨਾਂ ਲਈ ਚੰਗੀ ਖਬਰ, ਖਾਤੇ ‘ਚ ਆਉਣਗੇ 5-5 ਹਜ਼ਾਰ ਰੁਪਏ

60 ਲੱਖ ਕਿਸਾਨਾਂ ਲਈ ਚੰਗੀ ਖਬਰ, ਖਾਤੇ ‘ਚ ਆਉਣਗੇ 5-5 ਹਜ਼ਾਰ ਰੁਪਏ

ਤੇਲੰਗਾਨਾ ਦੇ ਲੱਖਾਂ ਕਿਸਾਨਾਂ ਲਈ ਖੁਸ਼ਖਬਰੀ ਹੈ। ਇਸ ਮਹੀਨੇ ਦੇ ਆਖ਼ਰੀ ਹਫ਼ਤੇ ਵਿੱਚ ਹਾੜ੍ਹੀ ਦੇ ਸੀਜ਼ਨ ਲਈ ਉਨ੍ਹਾਂ ਦੇ ਖਾਤਿਆਂ ਵਿੱਚ 5,000 ਰੁਪਏ ਪ੍ਰਤੀ ਏਕੜ ਰਕਮ ਜਮ੍ਹਾਂ ਹੋ ਜਾਵੇਗੀ।

ਇਸ ਸਬੰਧੀ ਸੂਬੇ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਇਹ ਰਾਸ਼ੀ ਮਹੀਨੇ ਦੇ ਆਖਰੀ ਹਫਤੇ ਦੇ 10 ਦਿਨਾਂ ਦੇ ਅੰਦਰ-ਅੰਦਰ ਰਾਜ ਦੇ ਕਿਸਾਨਾਂ ਦੇ ਖਾਤਿਆਂ ਵਿੱਚ ਪਹੁੰਚ ਜਾਣੀ ਚਾਹੀਦੀ ਹੈ। ਵੱਡੀ ਗੱਲ ਇਹ ਹੈ ਕਿ ਸੂਬੇ ਦੇ 60 ਤੋਂ ਵੱਧ ਕਿਸਾਨਾਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ।

ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੇ ਐਲ਼ਾਨ ਕੀਤਾ ਹੈ ਕਿ ਹਾੜੀ ਦੇ ਸੀਜ਼ਨ ਲਈ Rythu Bandhu Scheme ਯੋਜਨਾ ਦੇ ਤਹਿਤ 28 ਦਸੰਬਰ 2021 ਤੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 5,000 ਰੁਪਏ ਪ੍ਰਤੀ ਏਕੜ ਦੀ ਰਕਮ ਜਮ੍ਹਾਂ ਕੀਤੀ ਜਾਵੇਗੀ।

ਪ੍ਰਗਤੀ ਭਵਨ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਜ਼ਿਲ੍ਹਾ ਕੁਲੈਕਟਰਾਂ ਦੇ ਨਾਲ-ਨਾਲ ਖੇਤੀਬਾੜੀ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ‘ਤੇ ਕਿਸਾਨਾਂ ਤੱਕ ਪਹੁੰਚ ਕਰਕੇ ਕੇਂਦਰ ਸਰਕਾਰ ਦਾ ਰੁਖ ਸਮਝਾਉਣ ਅਤੇ ਵਰਤਮਾਣ ਵਿਚ ਝੋਨੇ ਦੀ ਬਿਜਾਈ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਕਿਹਾ ਹੈ।

Share: