ਚੰਡੀਗੜ੍ਹ ਵਿੱਚ ਪੁਲੀਸ ਮੁਕਾਬਲੇ ਤੋਂ ਬਾਅਦ ਗੈਂਗਸਟਰ ਕਾਬੂ

ਚੰਡੀਗੜ੍ਹ: ਚੰਡੀਗੜ੍ਹ ਪੁਲੀਸ ਦੇ ਅਪਰੇਸ਼ਨ ਸੈਲ ਦੀ ਟੀਮ ਨੇ ਬੁੱਧਵਾਰ ਸਵੇਰੇ ਸੈਕਟਰ 25 ਵਿੱਚੋਂ ਪੁਲੀਸ ਮੁਕਾਬਲੇ ਤੋਂ ਬਾਅਦ ਇੱਕ ਗੈਂਗਸਟਰ ਨੂੰ ਕਾਬੂ ਕੀਤਾ ਹੈ। ਪੁਲੀਸ ਵੱਲੋਂ ਕਾਬੂ ਕੀਤੇ ਗਏ ਗੈਂਗਸਟਰ ਦੀ ਪਛਾਣ ਮੁਕੇਸ਼ ਗੋਲੂ ਵੱਜੋਂ ਹੋਈ ਹੈ, ਜਿਸ ਦੀ ਪੁਲੀਸ ਵੱਲੋਂ ਹਥਿਆਰ ਤਸਕਰੀ ਦੇ ਕਈ ਮਾਮਲਿਆਂ ਵਿੱਚ ਭਾਲ ਕੀਤੀ ਜਾ ਰਹੀ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਦੀ ਅਪਰੇਸ਼ਨ ਸੈਲ ਦੀ ਟੀਮ ਨੇ ਅੱਜ ਸਵੇਰੇ ਗੁਪਤ ਸੂਚਨਾ ਦੇ ਅਧਾਰ ਤੇ ਮੁਕੇਸ਼ ਗੋਲੂ ਨੂੰ ਸੈਕਟਰ 25 ਗਰਾਊਂਡ ਦੇ ਨਜ਼ਦੀਕ ਘੇਰਿਆ। ਇਸ ਦੌਰਾਨ ਗੈਂਗਸਟਰ ਵੱਲੋਂ ਪੁਲੀਸ ’ਤੇ ਗੋਲੀਆਂ ਚਲਾਈਆਂ ਗਈਆਂ ਅਤੇ ਪੁਲੀਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਇਕ ਗੋਲੀ ਗੋਲੂ ਦੀ ਲੱਤ ‘ਤੇ ਲੱਗੀ। ਚੰਡੀਗੜ੍ਹ ਪੁਲੀਸ ਨੇ ਗੋਲੂ ਨੂੰ ਕਾਬੂ ਕਰਕੇ ਇਲਾਜ ਲਈ ਸੈਕਟਰ 16 ਦੇ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਹੈ। ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ।
ਪੁਲੀਸ ਟੀਮ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਕੇਸ਼ ਗੋਲੂ ਪਹਿਲਾਂ ਵੀ ਹਥਿਆਰ ਤਸਕਰੀ ਤੇ ਕਈ ਮਾਮਲਿਆਂ ਵਿੱਚ ਸ਼ਾਮਿਲ ਹੈ ਜਿਸ ਦੀ ਪੁਲੀਸ ਵੱਲੋਂ ਲੰਬੇ ਸਮੇਂ ਤੋਂ ਭਾਲ ਕੀਤੀ ਜਾ ਰਹੀ ਸੀ।
Share: