ਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਪੰਜ ਮੁਲਜ਼ਮਾਂ ਨੂੰ 7.050 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡੀ ਜੀ ਪੀ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ (22) ਵਾਸੀ ਹਰਕ੍ਰਿਸ਼ਨ ਨਗਰ ਛੇਹਰਟਾ, ਅੰਮ੍ਰਿਤਸਰ, ਪ੍ਰਿੰਸ ਸਿੰਘ ਉਰਫ਼ ਪ੍ਰਿੰਸ ਵਾਸੀ ਪਿੰਡ ਕੋਹਾਲਾ, ਅੰਮ੍ਰਿਤਸਰ, ਰਜਿੰਦਰ ਸਿੰਘ ਉਰਫ਼ ਘੁੱਦੂ (23), ਰਣਦੀਪ ਸਿੰਘ ਉਰਫ਼ ਦਿਲ (19) ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (21) ਵਜੋਂ ਹੋਈ ਹੈ। ਇਹ ਤਿੰਨੋਂ ਪਿੰਡ ਸੈਂਸਰਾ ਕਲਾਂ ਅੰਮ੍ਰਿਤਸਰ ਦੇ ਵਾਸੀ ਹਨ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਖੇਪ ਭੇਜ ਕੇ ਆਪਣੇ ਸਥਾਨਕ ਹੈਂਡਲਰਾਂ ਰਾਹੀਂ ਪੰਜਾਬ ਭਰ ਵਿੱਚ ਇਸ ਦੀ ਸਪਲਾਈ ਕਰ ਰਿਹਾ ਸੀ।
Posted inAmritsar
