ਲੂ ਦੀ ਚਿਤਾਵਨੀ: ਰਾਜਾਂ ਨੂੰ ਵਿਸ਼ੇਸ਼ ਸਿਹਤ ਪ੍ਰਬੰਧਾਂ ਦੇ ਨਿਰਦੇਸ਼

ਲੂ ਦੀ ਚਿਤਾਵਨੀ: ਰਾਜਾਂ ਨੂੰ ਵਿਸ਼ੇਸ਼ ਸਿਹਤ ਪ੍ਰਬੰਧਾਂ ਦੇ ਨਿਰਦੇਸ਼

ਨਵੀਂ ਦਿੱਲੀ: ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਸਾਲ 2026 ਦੇ ਅਪਰੈਲ ਤੋਂ ਜੂਨ ਮਹੀਨੇ ਦੌਰਾਨ ਦੇਸ਼ ਦੇ ਕਈ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਲੂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੇ ਮੱਦੇਨਜ਼ਰ ਕੇਂਦਰੀ ਸਿਹਤ ਸਕੱਤਰ ਪੁੰਨਿਆ ਸਲਿਲਾ ਸ੍ਰੀਵਾਸਤਵ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੱਤਰ ਲਿਖ ਕੇ ਸਿਹਤ ਸਹੂਲਤਾਂ ਵਿੱਚ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੇਂਦਰ ਨੇ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਸਮਰਪਿਤ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟ ਚਲਾਉਣ ਅਤੇ ਐਂਬੂਲੈਂਸ ਸੇਵਾਵਾਂ ਦੀ ਪੂਰੀ ਤਿਆਰੀ ਯਕੀਨੀ ਬਣਾਉਣ ਲਈ ਕਿਹਾ ਹੈ। ਇਸ ਦੇ ਨਾਲ ਹੀ ਲੂ ਦੇ ਮਾਮਲਿਆਂ ਦੀ ਰੀਅਲ-ਟਾਈਮ ਰਿਪੋਰਟਿੰਗ ਆਈ ਐੱਚ ਆਈ ਪੀ ਪੋਰਟਲ ’ਤੇ ਕਰਨ ਅਤੇ ਲੋਕਾਂ ਨੂੰ ਸਮੇਂ ਸਿਰ ਚਿਤਾਵਨੀਆਂ ਜਾਰੀ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ। ਇਹ ਗਰਮੀ ਖਾਸ ਕਰਕੇ ਪੂਰਬੀ, ਕੇਂਦਰੀ, ਉੱਤਰ-ਪੱਛਮੀ ਭਾਰਤ ਅਤੇ ਤੱਟਵਰਤੀ ਰਾਜਾਂ ਜਿਵੇਂ ਉੜੀਸਾ, ਆਂਧਰਾ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਿੱਚ ਅਸਰ ਦਿਖਾਏਗੀ। ਸਿਹਤ ਸਕੱਤਰ ਨੇ ਅਪੀਲ ਕੀਤੀ ਹੈ ਕਿ ਗਰਮੀ ਦੇ ਮਾਰੂ ਪ੍ਰਭਾਵਾਂ ਨੂੰ ਘਟਾਉਣ ਅਤੇ ਮੌਤਾਂ ਨੂੰ ਰੋਕਣ ਲਈ ਸੂਬਾ ਸਰਕਾਰਾਂ ਤਾਲਮੇਲ ਨਾਲ ਕੰਮ ਕਰਨ।

Share: