ਜੀ ਐੱਸ ਟੀ ਮਾਲੀਆ ਇਕੱਠਾ ਕਰਨ ’ਚ ਪੰਜਾਬ ਮੋਹਰੀ

ਚੰਡੀਗਡ਼੍ਹ: ਪੰਜਾਬ ਸਰਕਾਰ ਲਈ ਵਿੱਤ ਵਰ੍ਹੇ 2026-27 ਦਾ ਸ਼ੁਰੂਆਤੀ ਮਹੀਨਾ ਅਪਰੈਲ ਵਧੇਰੇ ਲਾਹੇਵੰਦ ਰਿਹਾ ਹੈ। ਇਸ ਦੌਰਾਨ ਪੰਜਾਬ ਜੀ ਐੱਸ ਟੀ ਮਾਲੀਆ ਇਕੱਠਾ ਕਰਨ ਵਿੱਚ ਦੇਸ਼ ਭਰ ਵਿੱਚ ਸਭ ਤੋਂ ਮੋਹਰੀ ਰਿਹਾ ਹੈ। ਪੰਜਾਬ ਨੇ ਅਪਰੈਲ 2026 ਦੌਰਾਨ ਪਿਛਲੇ ਸਾਲ ਅਪਰੈਲ ਮਹੀਨੇ ਨਾਲੋਂ 66 ਫ਼ੀਸਦ ਵੱਧ ਜੀ ਐੱਸ ਟੀ ਇਕੱਠਾ ਕੀਤਾ। ਪੰਜਾਬ ਸਰਕਾਰ ਨੇ ਅਪਰੈਲ ਮਹੀਨੇ ਵਿੱਚ 2987.38 ਕਰੋੜ ਰੁਪਏ ਜੀ ਐੱਸ ਟੀ ਵਜੋਂ ਇਕੱਠੇ ਕੀਤੇ ਹਨ ਜਦੋਂਕਿ ਪਿਛਲੇ ਸਾਲ ਅਪਰੈਲ ਮਹੀਨੇ ਵਿੱਚ 1795 ਕਰੋੜ ਰੁਪਏ ਇਕੱਤਰ ਕੀਤੇ ਸਨ। ਪੰਜਾਬ ਦੇ ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿੱਚ ਜੀ ਐੱਸ ਟੀ ਵਾਧੇ ਦਾ ਸਿਹਰਾ ਪੂਰੇ ਪੰਜਾਬ ਵਿੱਚ ਤੇਜ਼ ਕੀਤੀਆਂ ਐਨਫੋਰਸਮੈਂਟ ਗਤੀਵਿਧੀਆਂ ਨੂੰ ਜਾਂਦਾ ਹੈ।

Share: