ਕਪੂਰਥਲਾ : ਪੰਜਾਬ ਪੁਲਿਸ ਨੇ ਕਪੂਰਥਲਾ ਗੁਰਦੁਆਰੇ ਦੇ ਮੈਨੇਜਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਹਾਲ ਹੀ ਵਿੱਚ ਹੋਈ ਲਿੰਚਿੰਗ ਦੀ ਘਟਨਾ ਲਈ ਗੁਰਦੁਆਰੇ ਦੇ ਮੈਨੇਜਰ ਅਮਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਗੁਰਦੁਆਰੇ ਦੇ ਮੈਨੇਜਰ ‘ਤੇ ਭੀੜ ਦੀ ਅਗਵਾਈ ਕੀਤੀ ਸੀ, ਜਿਨ੍ਹਾਂ ਨੇ ਬੇਅਦਬੀ ਦੀ ਕੋਸ਼ਿਸ਼ ਦੇ ਸ਼ੱਕੀ ਵਿਅਕਤੀ ਨੂੰ ਮਾਰ ਦਿੱਤਾ ਸੀ।
ਟ੍ਰਿਬਿਊਨ ਦੀ ਖ਼ਬਰ ਮੁਤਾਬਿਕ ਪੁਲਿਸ ਨੇ 100 ਲੋਕਾਂ ‘ਤੇ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ‘ਚ 10 ਦੇ ਨਾਂ ਸ਼ਾਮਲ ਹਨ। ਅਮਰਜੀਤ ਤੇ ਹੋਰਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਆਈਜੀ ਜੀਐਸ ਢਿੱਲੋਂ ਨੇ ਗ੍ਰਿਫਤਾਰੀ ਦੀ ਪੁਸ਼ਟੀ ਕਰਦੇ ਹੋਏ ਕਿਹਾ, “ਅਸੀਂ 100 ਲੋਕਾਂ ਦੇ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਹੈ ਤਾਂ ਜੋ ਇੱਕ ਮਿਸਾਲ ਕਾਇਮ ਕੀਤੀ ਜਾ ਸਕੇ ਕਿ ਲਿੰਚਿੰਗ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।”
ਜਲੰਧਰ ਜ਼ੋਨ ਦੇ ਆਈਜੀ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਬਾਕੀ ਮੁਲਜ਼ਮਾਂ ਦੀ ਵੀਡਿਓ ਅਤੇ ਫੋਟੋਆਂ ਤੋਂ ਪਛਾਣ ਕਰਨਗੇ।