ਦੋਸ਼ੀ ਵਿਅਕਤੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦੇਵੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਦੋਸ਼ੀ ਵਿਅਕਤੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦੇਵੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀ ਦੀ ਪਛਾਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੰਘੀ 18 ਦਸੰਬਰ ਨੂੰ ਸੋਦਰਿ ਦੇ ਪਾਠ ਸਮੇਂ ਇਕ ਵਿਅਕਤੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੰਗਲਾ ਟੱਪ ਕੇ ਬੇਅਦਬੀ ਦੀ ਕੀਤੀ ਗਈ ਕੋਝੀ ਕੋਸ਼ਿਸ਼ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਸੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਦੋਸ਼ੀ ਅਤੇ ਉਸ ਦੇ ਪਰਿਵਾਰ ਸਬੰਧੀ ਕਿਸੇ ਤਰ੍ਹਾਂ ਦੀ ਵੀ ਜਾਣਕਾਰੀ ਦੇਣ ਵਾਲੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਰੋਹ ਵਿਚ ਆਈ ਸੰਗਤ ਨੇ ਦੋਸ਼ੀ ਵਿਅਕਤੀ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਦਿੱਤੀ ਸੀ, ਪਰ ਘਟਨਾ ਦੀ ਤਹਿ ਤੱਕ ਜਾਣ ਲਈ ਦੋਸ਼ੀ ਦੀ ਪਛਾਣ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਦੋਸ਼ੀ ਦੀ ਪਛਾਣ ਨਾਲ ਸਬੰਧਤ ਕੋਈ ਜਾਣਕਾਰੀ ਦੇਵੇਗਾ, ਉਸ ਨੂੰ ਇਨਾਮੀ ਰਾਸ਼ੀ ਦੇਣ ਦੇ ਨਾਲ-ਨਾਲ ਉਸ ਦੀ ਜਾਣਕਾਰੀ ਬਿਲਕੁਲ ਗੁਪਤ ਰੱਖੀ ਜਾਵੇਗੀ।

Share: