Punjab Heatwave: ਭੱਠੀ ਵਾਂਗ ਤਪਿਆ ਬਠਿੰਡਾ

Punjab Heatwave: ਭੱਠੀ ਵਾਂਗ ਤਪਿਆ ਬਠਿੰਡਾ

ਚੰਡੀਗਡ਼੍ਹ: ਪੰਜਾਬ ਅਤੇ ਹਰਿਆਣਾ ਵਿੱਚ ਜੇਠ ਮਹੀਨਾ ਚੜ੍ਹਨ ਦੇ ਨਾਲ ਹੀ ਗਰਮੀ ਨੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਦੋਵੇਂ ਸੂਬਿਆਂ ਵਿੱਚ ਪਿਛਲੇ 4-5 ਦਿਨਾਂ ਤੋਂ ਅਤਿ ਦੀ ਗਰਮੀ ਦਾ ਕਹਿਰ ਜਾਰੀ ਹੈ। ਪੰਜਾਬ ਵਿੱਚ ਅੱਜ ਬਠਿੰਡਾ ਏਅਰਪੋਰਟ ਦਾ ਇਲਾਕਾ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਵਿੱਚ ਸਿਰਸਾ ਸ਼ਹਿਰ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 46.2 ਡਿਗਰੀ ਸੈਲਸੀਅਸ ਰਿਹਹਾ। ਤਾਪਮਾਨ ਆਮ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 19 ਤੋਂ 24 ਮਈ ਤੱਕ ਅਤਿ ਦੀ ਗਰਮੀ ਪੈਣ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਗਿਆਨੀਆਂ ਨੇ ਯੈਲੋ ਅਲਰਟ ਜਾਰੀ ਕਰਦਿਆਂ ਲੂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਅਤਿ ਦੀ ਗਰਮੀ ਕਰ ਕੇ ਝੋਨੇ ਦੀ ਸਿੱਧੀ ਬਿਜਾਈ ਅਤੇ ਸਬਜ਼ੀ ਕਾਸ਼ਤਕਾਰਾਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਕਾਰਨ ਲੋਕਾਂ ਨੂੰ ਵੱਧ ਤੋਂ ਵੱਧ ਪਾਣੀ ਪੀਣ ਅਤੇ ਘਰੋਂ ਬਾਹਰ ਨਿਕਲਣ ਸਮੇਂ ਸਿਰ ਤੇ ਸਰੀਰ ਢਕ ਕੇ ਬਾਹਰ ਨਿਕਲਣ ਦੀ ਅਪੀਲ ਕੀਤੀ ਗਈ ਹੈ।

Share: