SC ਕਮਿਸ਼ਨ ਨੇ Raja Warring ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

SC ਕਮਿਸ਼ਨ ਨੇ Raja Warring ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵਾਈਰਲ ਵੀਡੀਓ ਦਾ ਸੂ ਮੋਟੋ ਨੋਟਿਸ ਲਿਆ ਹੈ। ਜਸਵੀਰ ਸਿੰਘ ਗੜ੍ਹੀ ਨੇ ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਕਮਿਸ਼ਨ ਦੇ ਧਿਆਨ ਵਿੱਚ ਇਹ ਮਾਮਲਾ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਚੋਣਾਂ ਦੀਆਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਗ਼ਲਤ ਜਾਤੀ ਸੂਚਕ ਸ਼ਬਦ ਵਰਤੇ ਗਏ ਹਨ।

ਇਸ ਗੰਭੀਰ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਕਮਿਸ਼ਨ ਨੇ ਸੀਨੀਅਰ ਕਪਤਾਨ ਪੁਲੀਸ (SSP) ਸ੍ਰੀ ਮੁਕਸਤਰ ਸਾਹਿਬ ਤੋਂ 29 ਮਈ 2026 ਨੂੰ ਐਸ.ਪੀ. (SP) ਸ੍ਰੀ ਮੁਕਤਸਰ ਸਾਹਿਬ ਰਾਹੀਂ ਪੂਰੀ ਰਿਪੋਰਟ ਤਲਬ ਕੀਤੀ ਹੈ। ਕਮਿਸ਼ਨ ਨੇ ਨਾ ਸਿਰਫ਼ ਇਸ ਮਾਮਲੇ ‘ਤੇ ਜਵਾਬ ਮੰਗਿਆ ਹੈ, ਬਲਕਿ ਨਾਲ ਹੀ ਪੁਲੀਸ ਪ੍ਰਸ਼ਾਸਨ ਨੂੰ ਇਹ ਵਿਸ਼ੇਸ਼ ਹਦਾਇਤ ਵੀ ਕੀਤੀ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਵਾਜ਼ ਦੇ ਸੈਂਪਲ ਲਏ ਜਾਣ ਅਤੇ ਇਸ ਵਾਈਰਲ ਵੀਡੀਓ ਦੀ ਫੋਰੈਸਿਕ ਜਾਂਚ ਕਰਵਾ ਕੇ ਅਸਲ ਤੱਥਾਂ ਸਮੇਤ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਜਾਵੇ।

Share: