ਮੋਹਾਲੀ : ਮੋਹਾਲੀ ਦੀ ਇੱਕ ਅਦਾਲਤ ਨੇ ਗਮਾਡਾ (GMADA) ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਰਾਇਲ ਅਸਟੇਟ ਜ਼ੀਰਕਪੁਰ ਦੇ ਡਾਇਰੈਕਟਰਾਂ ਪਰਵੀਨ ਕਾਂਸਲ ਅਤੇ ਨੀਰਜ ਕਾਂਸਲ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਰੀਅਲਟਰ ਜੋੜੀ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ। ਈ.ਡੀ. (ED) ਨੇ 26 ਮਈ ਨੂੰ ਚੰਡੀਗੜ੍ਹ, ਜ਼ੀਰਕਪੁਰ ਅਤੇ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਮੈਸਰਜ਼ ਚੰਡੀਗੜ੍ਹ ਰਾਇਲ ਸਿਟੀ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ (CRCPL) ਅਤੇ ਰਾਇਲ ਅਸਟੇਟ ਗਰੁੱਪ ਨਾਲ ਜੁੜੇ ਕਈ ਟਿਕਾਣਿਆਂ ‘ਤੇ ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ (PMLA) ਤਹਿਤ ਤਲਾਸ਼ੀ ਮੁਹਿੰਮ ਚਲਾਈ ਸੀ।
ਈ.ਡੀ. ਦਾ ਇਹ ਕੇਸ 19 ਜੁਲਾਈ, 2025 ਨੂੰ ਮੋਹਾਲੀ ਵਿੱਚ ਦਰਜ ਕੀਤੇ ਗਏ ਧੋਖਾਧੜੀ ਅਤੇ ਅਪਰਾਧਿਕ ਸਾਜ਼ਿਸ਼ ਦੇ ਮਾਮਲੇ ਤੋਂ ਸ਼ੁਰੂ ਹੋਇਆ ਹੈ। ਪੁਲੀਸ ਕੇਸ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਨੂੰ ਕਾਨੂੰਨੀ ਦੇਣਦਾਰੀਆਂ ਦੀ ਅਦਾਇਗੀ ਵਿੱਚ ਜਾਣਬੁੱਝ ਕੇ ਡਿਫਾਲਟ ਕਰਨ ਅਤੇ ਲਗਭਗ 32.67 ਕਰੋੜ ਰੁਪਏ ਦੇ ਬਾਊਂਸ ਹੋਏ ਚੈੱਕ ਜਮ੍ਹਾਂ ਕਰਵਾਉਣ ਦੇ ਸਬੰਧ ਵਿੱਚ ਹੈ। ਇਹ ਰਿਹਾਇਸ਼ੀ ਪ੍ਰੋਜੈਕਟ ਮੋਹਾਲੀ ਦੇ ਪਿੰਡ ਕਰਾਲਾ ਵਿਖੇ ਸੀ.ਆਰ.ਸੀ.ਪੀ.ਐਲ. (CRCPL) ਦੁਆਰਾ ਵਿਕਸਤ ਕੀਤਾ ਜਾ ਰਿਹਾ ਸੀ।

