ਲੰਬੀ : ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਹਲਕਾ ਲੰਬੀ ਦੇ ਪਿੰਡਾਂ ਦਾ ਦੌਰਾ ਕਰ ਰਹੇ ਹਨ। ਪ੍ਰਧਾਨ ਮੰਤਰੀ ਦੇ ਪੰਜਾਬ ਦੇ ਦੌਰੇ ਤੇ ਬੋਲਦੇ ਸਾਬਕਾ ਮੁੱਖ ਮੰਤਰੀ ਬਾਦਲ ਨੇ ਕਿਹਾ ਕਿ ਉਹ ਸੂਬੇ ਦੇ ਹਿਤ ਲਈ ਨਹੀਂ ਬਲਕਿ ਚੋਣਾਂ ਨੂੰ ਦੇਖਦੇ ਹੋਏ ਆਪਣੀ ਪਾਰਟੀ ਦੀ ਮਜ਼ਬੂਤੀ ਲੈ ਆ ਰਹੇ ਹਨ । ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਵੀ ਸਵਾਲ ਉਠਾਏ।
ਜਿਵੇਂ ਜਿਵੇਂ ਵਿਧਾਨ ਸਭਾ ਦੀ ਚੋਣਾਂ ਨਜ਼ਦੀਕ ਆ ਰਹੀਆਂ ਹਨ। ਜਿਸ ਦੇ ਚਲਦੇ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡਾਂ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਹਲਕਾ ਲੰਬੀ ਦੇ ਪਿੰਡਾਂ ਦਾ ਦੌਰਾ ਕੀਤਾ ਨੇ ਆਮ ਆਦਮੀ ਪਾਰਟੀ ਤੇ ਕਾਂਗਰਸ ਤੇ ਸ਼ਬਦੀ ਹਮਲੇ ਕਰਦੇ ਹੋਏ ਦੁਸ਼ਮਣ ਪਾਰਟੀਆਂ ਦੱਸਿਆ ਜੇ ਪੰਜਾਬ ਦੇ ਹਿਤਾਂ ਗੱਲ ਕਰ ਸਕਦੀ ਹੈ, ਉਹ ਸਿਰਫ਼ ਸਰੋਮਣੀ ਅਕਾਲੀ ਦਲ ਬਾਦਲ ਪਾਰਟੀ ਹੈ। ਉਨ੍ਹਾਂ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ ਕਿ ਉਹ ਹਲਕੇ ਦੇ ਪਿੰਡ ਪੰਨੀ ਵਾਲਾ, ਕਰਮ ਪੱਟੀ ,ਮੋਹਲ਼ਾ ਆਦਿ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿਚ ਬੋਲ ਰਹੇ ਸਨ ।
ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਕਿਹਾ ਕੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਜਿਸ ਡੀ ਜੀ ਪੀ ਨੂੰ ਸੁਪਰੀਮ ਕੋਰਟ ਨੇ ਨਕਾਰਿਆ ਜਿੰਨਾ ਦੇ ਨੱਕ ਥੱਲੇ ਹੁਣ ਇੰਦਰਾ ਗਾਂਧੀ ਦੇ ਸਮੇਂ ਤੋ ਬਾਅਦ ਹੁਣ ਹਰਿਮੰਦਰ ਸਾਹਿਬ ਵਿਚ ਅੰਦਰ ਵੜ ਕੇ ਬੇਅਦਬੀ ਹੋਈ, ਉਸ ਤੋਂ ਬਾਅਦ ਬੰਬ ਬਲਾਸਟ ਹੋਣਾ ਕੋਈ ਜਾਂਚ ਦੀ ਤਹਿ ਤੱਕ ਨਾ ਪੁੱਜਣਾ, ਇਹ ਇੱਕ ਨਾਕਾਮੀ ਹੈ, ਇਸ ਤੇ ਸੂਬੇ ਦੇ ਗ੍ਰਹਿ ਮੰਤਰੀ ਅਤੇ ਡੀ ਜੀ ਪੀ ਨੂੰ ਬਦਲਣਾ ਚਾਹੀਏ।