ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ ਤੋਂ ਬਾਅਦ ਅੱਜ ਤੜਕਸਾਰ ਅਚਾਨਕ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਪੰਜਾਬ ਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਅੱਜ ਸਵੇਰੇ ਪੰਜ ਵਜੇ ਦੇ ਕਰੀਬ ਤੇਜ ਹਨੇਰੀ ਤੇ ਝੱਖੜ ਆਇਆ ਅਤੇ ਉਸ ਤੋਂ ਬਾਅਦ ਕਈ ਇਲਾਕਿਆਂ ਵਿੱਚ ਹਲਕਾ ਤੇ ਕਈ ਇਲਾਕਿਆਂ ਵਿੱਚ ਦਰਮਿਆਨਾ ਮੀਂਹ ਪਿਆ। ਇਸ ਮਹੀਨੇ ਲੋਕਾਂ ਨੂੰ ਆਰਜੀ ਤੌਰ ’ਤੇ ਗਰਮੀ ਤੋਂ ਰਾਹਤ ਦਵਾ ਦਿੱਤੀ ਹੈ। ਮੌਸਮ ਵਿਗਿਆਨੀਆਂ ਨੇ 11 ਅਤੇ 12 ਜੂਨ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਮੀਂਹ ਅਤੇ ਹਨੇਰੀ ਦੇ ਨਾਲ ਨਾਲ ਕਈ ਇਲਾਕਿਆਂ ਵਿੱਚ ਗੜੇਮਾਰੀ ਦੀ ਪੇਸ਼ੀਨਗੋਈ ਵੀ ਕੀਤੀ ਹੈ। ਮੌਸਮ ਵਿਗਿਆਨੀਆਂ ਨੇ ਇਹਨਾਂ ਦੋ ਦਿਨਾਂ ਲਈ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਤੜਕੇ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਨਵਾਂ ਸ਼ਹਿਰ ਅਤੇ ਮੁਹਾਲੀ ਸਣੇ ਕਈ ਹੋਰ ਇਲਾਕਿਆਂ ਵਿੱਚ ਵੀ ਹਨੇਰੀ ਤੋਂ ਬਾਅਦ ਮੀਂਹ ਪਿਆ ਹੈ। ਇਸ ਦੌਰਾਨ ਲੁਧਿਆਣਾ ਇਲਾਕੇ ਵਿੱਚ ਸਭ ਤੋਂ ਵੱਧ ਮੀਂਹ 16 ਐਮਐਮ ਦਰਜ ਕੀਤਾ ਹੈ। ਪਟਿਆਲਾ ਵਿੱਚ 14.4 ਐਮਐਮ, ਅੰਮ੍ਰਿਤਸਰ ਵਿੱਚ 9.6 ਐਮਐਮ, ਮੁਹਾਲੀ ਵਿੱਚ 3.5 ਐਮਐਮ, ਅਤੇ ਚੰਡੀਗੜ੍ਹ ਵਿੱਚ ਇੱਕ ਐਮਐਮਈ ਪਿਆ ਹੈ। ਇਸ ਤੋਂ ਇਲਾਵਾ ਵੀ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਜ਼ਰੂਰ ਹੋਈ ਹੈ।
Posted inChandigarh
ਪੰਜਾਬ ਅਤੇ ਹਰਿਆਣਾ ਵਿੱਚ ਤੜਕੇ ਹਨੇਰੀ ਤੋਂ ਬਾਅਦ ਪਿਆ ਮੀਂਹ

