ਬੰਗਲੁਰੂ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਉੱਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦੀ ਆਲੋਚਨਾ ਕਰਨ ਲਈ ਭਾਰਤ ਅਤੇ ਭਾਰਤੀ ਲੋਕਾਂ ਦੀਆਂ ਪ੍ਰਾਪਤੀਆਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਵਿੱਤ ਮੰਤਰੀ ਨੇ ‘ਵਿਕਸਿਤ ਭਾਰਤ ਸੰਕਲਪ ਸਮਾਵੇਸ਼’ ਪ੍ਰੋਗਰਾਮ ਦੌਰਾਨ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਹਰ ਵਾਰ ਲੋਕ ਸਭਾ ਵਿੱਚ ਇਹ ਦਿਖਾਉਣ ਦੀ ਕੋਸ਼ਿਸ਼ ਕਰਦੇ ਹਨ ਕਿ ਦੇਸ਼ ਕਿਸੇ ਵੱਡੇ ਸੰਕਟ ਵੱਲ ਵੱਧ ਰਿਹਾ ਹੈ, ਜਦਕਿ ਅਸਲ ਵਿੱਚ ਅਜਿਹਾ ਕੁਝ ਨਹੀਂ ਹੈ। ਭਾਰਤ ਲਗਾਤਾਰ ਦੁਨੀਆ ਦਾ ਤੇਜ਼ੀ ਨਾਲ ਵਿਕਸਿਤ ਰੋ ਰਿਹਾ ਅਰਥਚਾਰਾ ਬਣਿਆ ਹੋਇਆ ਹੈ। ਇਹ ਦਾਅਵਾ ਕੇਵਲ ਸਰਕਾਰ ਨਹੀਂ ਕਰ ਰਹੀ, ਸਗੋਂ ਵਿਕਾਸ ਦਰ ਦੇ ਅੰਕੜੇ ਅਤੇ ਕੌਮਾਂਤਰੀ ਸੰਸਥਾਵਾਂ ਵੀ ਇਸ ਦੀ ਪੁਸ਼ਟੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੱਛਮੀ ਏਸ਼ੀਆ ਵਿੱਚ ਤਣਾਅ ਅਤੇ ਹੋਰ ਵਿਸ਼ਵ ਪੱਧਰੀ ਚੁਣੌਤੀਆਂ ਦੇ ਬਾਵਜੂਦ ਭਾਰਤ ਨੇ ਈਂਧਣ ਅਤੇ ਜ਼ਰੂਰੀ ਸਪਲਾਈ ਨੂੰ ਬਿਨਾਂ ਰੁਕਾਵਟ ਜਾਰੀ ਰੱਖਿਆ ਹੈ। ਉਨ੍ਹਾਂ ਅਨੁਸਾਰ ਜਹਾਜ਼ਰਾਨੀ ਅਤੇ ਬੀਮਾ ਲਾਗਤਾਂ ਵਧਣ ਦੇ ਬਾਵਜੂਦ ਸਰਕਾਰ ਨੇ ਸਥਿਤੀ ਨੂੰ ਸੰਭਾਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ 12 ਸਾਲਾਂ ਵਿੱਚ 25 ਕਰੋੜ ਲੋਕ ਗਰੀਬੀ ’ਚੋਂ ਬਾਹਰ ਆਏ ਹਨ, 12 ਕਰੋੜ ਤੋਂ ਵੱਧ ਪਖਾਨੇ ਬਣਾਏ ਗਏ ਅਤੇ ਜਨ ਧਨ, ਆਧਾਰ ਅਤੇ ਮੋਬਾਈਲ ਕੁਨੈਕਟੀਵਿਟੀ ਰਾਹੀਂ ਡਿਜੀਟਲ ਢਾਂਚਾ ਮਜ਼ਬੂਤ ਹੋਇਆ ਹੈ।
Posted inKarnataka
ਦੇਸ਼ ਦੀਆਂ ਪ੍ਰਾਪਤੀਆਂ ਨੂੰ ਨਜ਼ਰਅੰਦਾਜ਼ ਕਰ ਰਹੇ ਨੇ ਰਾਹੁਲ: ਸੀਤਾਰਾਮਨ

