ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-32 ਸਥਿਤ ਇੱਕ ਕਾਲਜ ਦੇ ਮੁੱਖ ਗੇਟ ਬਾਹਰ ਇੱਕ ਵਿਦਿਆਰਥੀ ਦੀ ਤਿੰਨ ਨੌਜਵਾਨਾਂ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਇੱਕ 26 ਸੈਕੰਡ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਨੌਜਵਾਨ ਪੀੜਤ ਨੂੰ ਕੁੱਟਦੇ ਹੋਏ ਕਾਲਜ ਦੇ ਗੇਟ ਤੱਕ ਉਸ ਦਾ ਪਿੱਛਾ ਕਰਦੇ ਦਿਖਾਈ ਦੇ ਰਹੇ ਹਨ। ਇਹ ਘਟਨਾ ਸ਼ਨੀਵਾਰ ਦੁਪਹਿਰ ਦੀ ਦੱਸੀ ਜਾ ਰਹੀ ਹੈ। ਹੈਰਾਨੀ ਦੀ ਗੱਲ ਇਹ ਰਹੀ ਕਿ ਮੌਕੇ ‘ਤੇ ਮੌਜੂਦ ਕਈ ਲੋਕਾਂ ਵਿੱਚੋਂ ਕਿਸੇ ਨੇ ਵੀ ਬਚਾਅ ਕਰਨ ਦੀ ਕੋਸ਼ਿਸ਼ ਨਹੀਂ ਕੀਤੀ, ਸਗੋਂ ਕੁਝ ਨੌਜਵਾਨ ਮੋਬਾਈਲ ’ਤੇ ਵੀਡੀਓ ਬਣਾਉਂਦੇ ਰਹੇ। ਪੁਲੀਸ ਮੁਤਾਬਕ ਉਨ੍ਹਾਂ ਕੋਲ ਅਜੇ ਤੱਕ ਇਸ ਸਬੰਧੀ ਕੋਈ ਲਿਖਤੀ ਸ਼ਿਕਾਇਤ ਨਹੀਂ ਆਈ ਹੈ ਪਰ ਸ਼ਿਕਾਇਤ ਮਿਲਣ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
Posted inChandigarh
ਚੰਡੀਗੜ੍ਹ ਦੇ ਕਾਲਜ ਦੇ ਮੁੱਖ ਗੇਟ ਬਾਹਰ ਵਿਦਿਆਰਥੀ ਦੀ ਬੇਰਹਿਮੀ ਨਾਲ ਕੁੱਟਮਾਰ; ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ

