ਚੰਡੀਗੜ੍ਹ ਦੇ ਸਕੂਲਾਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ ਦੇ ਸਕੂਲਾਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ : ਚੰਡੀਗੜ੍ਹ ਵਿੱਚ ਗਰਮੀ ਦੀਆਂ ਛੁੱਟੀਆਂ ਖਤਮ ਹੋਣ ਤੋਂ ਬਾਅਦ ਅੱਜ ਸਕੂਲ ਖੁੱਲਦਿਆਂ ਹੀ ਸ਼ਹਿਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਤਾਂ ਜੀ ਦਿੱਤੀ ਗਈ ਹੈ। ਜਿਸ ਵਿੱਚ ਚੰਡੀਗੜ੍ਹ ਦੇ ਸਕੂਲਾਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੇ ਦਫਤਰ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਧਮਕੀ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਨੇ  ਸ਼ਹਿਰ ਵਿਚਲੇ ਸਕੂਲਾਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਦਫਤਰ ਦੀ ਸੁਰੱਖਿਆ ਵਧਾ ਦਿੱਤੀ ਹੈ।

ਇਸ ਦੇ ਨਾਲ ਹੀ ਈਮੇਲ ਭੇਜਣ ਵਾਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਧਮਕੀ ਭਰੀ ਈਮੇਲ ਵਿੱਚ ਲਿਖਿਆ ਗਿਆ ਹੈ ਕਿ ਦੁਪਹਿਰ ਇਕ ਵਜੇ ਦੇ ਕਰੀਬ ਸਕੂਲਾਂ ਨੂੰ ਅਤੇ ਤਿੰਨ ਵਜੇ ਦੇ ਕਰੀਬ ਹਰਿਆਣਾ ਦੇ ਮੁੱਖ ਮੰਤਰੀ ਦਫਤਰ ਨੂੰ ਬੰਬ ਨਾਲ ਉਡਾਇਆ ਜਾਵੇਗਾ। ਇਸ ਦੇ ਨਾਲ ਹੀ ਈਮੇਲ ਵਿੱਚ ਸਕੂਲੀ ਵਿਦਿਆਰਥੀਆਂ ਨੂੰ 15 ਅਗਸਤ ਵਾਲੇ ਦਿਨ ਆਜ਼ਾਦੀ ਦਿਹਾੜੇ ਤੇ ਸਮਾਗਮਾਂ ਵਿੱਚ ਸ਼ਾਮਿਲ ਨਾ ਹੋਣ ਬਾਰੇ ਵੀ ਲਿਖਿਆ ਗਿਆ ਹੈ।
ਇਹ ਧਮਕੀ ਭਰੀ ਈਮੇਲ ਕਿਸੇ ਡਾ. ਗੁਰ ਨਿਰਵੈਰ ਸਿੰਘ ਖਾਨ ਰਾਈਜਾਦਾ ਦੇ ਨਾਮ ਤੋਂ ਭੇਜੀ ਗਈ ਹੈ। ਚੰਡੀਗੜ੍ਹ ਪੁਲੀਸ ਦੀ ਆਈਟੀ ਸੈਲ ਅਤੇ ਸਾਈਬਰ ਕ੍ਰਾਈਮ ਦੀ ਟੀਮਾਂ ਵੱਲੋਂ ਉਕਤ ਈਮੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਪਹਿਲਾਂ ਵੀ ਕਈ ਵਾਰ ਸਕੂਲਾਂ, ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਵੀ ਉਡਾਉਣ ਦੀ ਧਮਕੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ ਧਮਕੀਆਂ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ  ਚੰਡੀਗੜ੍ਹ ਪੁਲੀਸ ਵੱਲੋਂ ਪਿਛਲੇ ਦਿਨੀ ਇੱਕ ਨੌਜਵਾਨ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਵੀ ਹਾਸਿਲ ਕੀਤੀ ਸੀ। ਚੰਡੀਗੜ੍ਹ ਪੁਲੀਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਈਮੇਲ ਦੀ ਜਾਂਚ ਕੀਤੀ ਜਾ ਰਹੀ ਹੈ। ਅਤੇ ਸ਼ਹਿਰ ਵਿੱਚ ਅਜਿਹੀ ਧਮਕੀਆਂ ਰਾਹੀਂ ਮਾਹੌਲ ਖਰਾਬ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
Share: