ਪੰਜਾਬ ਦੇ ਡੇਢ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਪਿਆ ਭਾਰੀ ਮੀਂਹ

ਪੰਜਾਬ ਦੇ ਡੇਢ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਪਿਆ ਭਾਰੀ ਮੀਂਹ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿੱਚ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ। ਇਸ ਦੌਰਾਨ ਪੰਜਾਬ ਦੇ ਡੇਢ ਦਰਜਨ ਤੋਂ ਵੱਧ ਜ਼ਿਲ੍ਹਿਆਂ ਵਿੱਚ ਲੰਘੀ ਰਾਤ ਮੀਂਹ ਪੈਂਦਾ ਰਿਹਾ ਹੈ। ਇਸ ਦੌਰਾਨ ਪਏ ਦਰਮਿਆਨੇ ਤੇ ਭਾਰੀ ਮੀਂਹ ਨੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਦਵਾ ਦਿੱਤੀ ਹੈ। ਇਸ ਦੇ ਨਾਲ ਹੀ ਮੌਨਸੂਨ ਦੇ ਪਹਿਲੇ ਮੀਂਹ ਨੇ ਸਥਾਨਕ ਪ੍ਰਸ਼ਾਸਨ ਵੱਲੋਂ ਮੌਨਸੂਨ ਨੂੰ ਲੈ ਕੇ ਕੀਤੀਆਂ ਆਗਾਮੀ ਤਿਆਰੀਆਂ ਦੀ ਪੋਲ ਵੀ ਖੋਲ ਕੇ ਰੱਖ ਦਿੱਤੀ ਹੈ।

ਮੀਂਹ ਕਰਕੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਕਾਫੀ ਪਾਣੀ ਖੜਾ ਹੋ ਗਿਆ ਹੈ ਜਿਸ ਕਰਕੇ ਰਾਹਗੀਰਾਂ ਨੂੰ ਮੁਸ਼ਕਿਲਾ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਮੀਂਹ ਕਰਕੇ ਖੇਤਾਂ ਵਿੱਚ ਪਾਣੀ ਖੜਾ ਹੋ ਗਿਆ ਹੈ ਜੋ ਕਿ ਝੋਨੇ ਦੀ ਫਸਲ ਲਈ ਲਾਹੇਵੰਦ ਸਾਬਤ ਹੋਵੇਗਾ। ਇਸ ਦੇ ਨਾਲ ਹੀ ਮੀਂਹ ਕਰਕੇ ਪੰਜਾਬ ਦਾ ਘੱਟੋ ਘੱਟ ਤਾਪਮਾਨ ਵੀ ਆਮ ਨਾਲੋਂ ਚਾਰ ਤੋਂ ਪੰਜ ਡਿਗਰੀ ਸੈਲਸੀਅਸ ਤੱਕ ਹੇਠਾਂ ਡਿੱਗ ਗਿਆ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਵਿੱਚ 22 ਐਮ  ਐਮ, ਅੰਮ੍ਰਿਤਸਰ ਵਿੱਚ 39.8 ਐਮ ਐਮ, ਲੁਧਿਆਣਾ ਵਿੱਚ 82.5 ਐਮਐਮ, ਪਟਿਆਲਾ ਵਿੱਚ 22.9ਐਮਐਮ, ਬਠਿੰਡਾ ਵਿੱਚ 56 ਐਮਐਮ, ਫਰੀਦਕੋਟ ਵਿੱਚ 71 ਐਮਐਮ, ਗੁਰਦਾਸਪੁਰ ਵਿੱਚ 5.6 ਐਮਐਮ, ਨਵਾਂ ਸ਼ਹਿਰ ਵਿੱਚ 2.2 ਐਮਐਮ, ਫਿਰੋਜ਼ਪੁਰ ਵਿੱਚ 68 ਐਮਐਮ, ਹੁਸ਼ਿਆਰਪੁਰ ਵਿੱਚ 2.5 ਐਮਐਮ, ਮੋਗਾ ਵਿੱਚ 57.5 ਐਮਐਮ, ਮੁਹਾਲੀ ਵਿੱਚ 21.5 ਐਮ ਐਮ, ਪਠਾਨਕੋਟ ਵਿੱਚ 47 ਐਮਐਮ ਅਤੇ ਰੂਪਨਗਰ ਵਿੱਚ 13.5 ਐਮਐਮ ਮੀਂਹ ਪਿਆ ਹੈ।
ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 2 ਤੋਂ 7 ਜੁਲਾਈ ਤੱਕ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਮੌਸਮ ਵਿਭਾਗ ਨੇ 7 ਜੁਲਾਈ ਤੱਕ ਪੰਜਾਬ ਅਤੇ ਹਰਿਆਣਾ ਵਿੱਚ ਯੈਲੋ ਅਲਰਟ ਵੀ ਜਾਰੀ ਕਰ ਦਿੱਤਾ ਹੈ।
Share: