ਚੰਡੀਗੜ੍ਹ ਵਿੱਚ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤ

ਚੰਡੀਗੜ੍ਹ ਵਿੱਚ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਹੌਲੀ ਹੌਲੀ ਮੀਂਹ ਪੈ ਰਹੇ ਮੀਂਹ ਨੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਦਵਾ ਦਿੱਤੀ ਹੈ। ਹਲਕੇ ਮੀਹ ਨਾਲ ਖੇਤਰ ਦਾ ਮੌਸਮ ਖੁਸ਼ਗਵਾਰ ਹੋ ਗਿਆ ਹੈ। ਹਾਲਾਂਕਿ ਤੜਕੇ ਮੀਂਹ ਕਾਰਨ ਮੋਟਰਸਾਈਕਲ ਸਵਾਰਾਂ ਅਤੇ ਸਕੂਲੀ ਬੱਚਿਆਂ ਨੂੰ ਆਪਣੀ ਮੰਜ਼ਿਲ ’ਤੇ ਪਹੁੰਚਣ ਵਿੱਚ ਸਮੱਸਿਆ ਹੋਈ।

 ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਅੱਜ ਸਵੇਰੇ ਹੀ ਮੀਂਹ ਪੈਣਾ ਸ਼ੁਰੂ ਹੋ ਗਿਆ ਸੀ ਅਤੇ ਸਵੇਰੇ 8:30 ਵਜੇ ਤੱਕ 5.2 ਐਮ ਐਮ ਮੀਂਹ ਪਿਆ ਹੈ। ਮੀਂਹ ਪੈਣ ਦੇ ਨਾਲ ਦੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਜਦੋਂ ਕਿ ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ 12 ਜੁਲਾਈ ਤੱਕ ਟੁਟਵਾਂ ਮੀਂਹ ਪੈ ਸਕਦਾ ਹੈ। ਮੀਂਹ ਪੈਣ ਦੇ ਨਾਲ ਹੀ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਵੀ ਦਰਜ ਕੀਤੀ ਜਾ ਸਕਦੀ ਹੈ।
Share: