ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦੇ ਵਫਦ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਭਾਜਪਾ ਆਗੂਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਕਥਿਤ ਤੌਰ ’ਤੇ ਸ਼ਰਾਬ ਪੀ ਕੇ ਆਉਣ ਵਿਰੁੱਧ ਮੰਗ ਪੱਤਰ ਸੌਂਪਿਆ। ਇਸ ਦੇ ਨਾਲ ਹੀ ਭਾਜਪਾ ਆਗੂਆਂ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਰਕਾਰੀ ਤੰਤਰ ਦੀ ਦੁਰਵਰਤੋਂ ਕਰਦਿਆਂ ਭਾਜਪਾ ਵਿੱਚ ਸ਼ਾਮਿਲ ਹੋਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਕੇਸ ਦਰਜ ਕਰਨ ਅਤੇ ਰਜਿੰਦਰ ਗੁਪਤਾ ਦੀ ਇੰਡਸਟਰੀ ਵਿੱਚ ਪ੍ਰਦੂਸ਼ਣ ਬੋਰਡ ਵੱਲੋਂ ਛਾਪੇਮਾਰੀ ਕਰਨ ਵਿਰੁੱਧ ਵੀ ਮੰਗ ਪੱਤਰ ਸੌਂਪਿਆ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਪ੍ਰਧਾਨ ਵਿਜੇ ਸਾਂਪਲਾ, ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ, ਪੰਜਾਬ ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਸਣੇ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜੂਦ ਰਹੇ।
Posted inChandigarh
ਪੰਜਾਬ ਭਾਜਪਾ ਦੇ ਵਫਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

