ਚੰਡੀਗੜ੍ਹ ਸਣੇ ਪੰਜਾਬ ’ਚ ਮੀਂਹ ਨਾਲ ਹੁੰਮਸ ਤੋਂ ਮਿਲੀ ਰਾਹਤ; 3 ਦਿਨਾਂ ਲਈ ਔਰੇਂਜ ਅਲਰਟ ਜਾਰੀ

ਚੰਡੀਗੜ੍ਹ ਸਣੇ ਪੰਜਾਬ ’ਚ ਮੀਂਹ ਨਾਲ ਹੁੰਮਸ ਤੋਂ ਮਿਲੀ ਰਾਹਤ; 3 ਦਿਨਾਂ ਲਈ ਔਰੇਂਜ ਅਲਰਟ ਜਾਰੀ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਅੱਜ ਸਵੇਰੇ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਸਵੇਰ ਤੋਂ ਚੱਲ ਰਹੀਆਂ ਤੇਜ਼ ਹਵਾਵਾਂ ਤੋਂ ਬਾਅਦ ਸ਼ਹਿਰ ਵਿੱਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਮੀਂਹ ਦੇ ਨਾਲ ਹੀ ਚੱਲ ਰਹੀਆਂ ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਦਵਾ ਦਿੱਤੀ ਹੈ।

ਮੌਸਮ ਵਿਭਾਗ ਵੱਲੋਂ 3 ਦਿਨ ਦਾ ਔਰੇਂਜ ਅਲਰਟ

ਉਧਰ ਮੌਸਮ ਵਿਗਿਆਨੀਆਂ ਨੇ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ 22 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਮੌਸਮ ਵਿਭਾਗ ਨੇ ਤਿੰਨ ਦਿਨ ਦਾ ਔਰੇਂਜ ਅਲਰਟ ਵੀ ਜਾਰੀ ਕਰ ਦਿੱਤਾ ਹੈ।

ਹੁੰਮਸ ਭਰੀ ਗਰਮੀ ਤੋਂ ਬਾਅਦ ਵਰ੍ਹਿਆ ਮੀਂਹ

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਪਿਛਲੇ ਕਈ ਦਿਨਾਂ ਤੋਂ ਹੁੰਮਸ ਭਰੀ ਗਰਮੀ ਦਾ ਕਹਿਰ ਜਾਰੀ ਸੀ, ਜਿਸ ਕਰਕੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਸੀ। ਇੰਨਾ ਹੀ ਨਹੀਂ, ਲੰਘੇ ਦਿਨ ਤੜਕੇ ਪਏ ਮੀਂਹ ਦੇ ਬਾਵਜੂਦ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਸਕੀ ਸੀ ਅਤੇ ਲੰਘੇ ਸਾਰਾ ਦਿਨ ਗਰਮੀ ਦਾ ਕਹਿਰ ਜਾਰੀ ਰਿਹਾ। ਪਰ ਅੱਜ ਸਵੇਰੇ ਮੌਸਮ ਦਾ ਮਿਜ਼ਾਜ ਬਦਲ ਗਿਆ ਅਤੇ ਹੁਣ ਸਵੇਰੇ 9:45 ਵਜੇ ਦੇ ਕਰੀਬ ਮੀਂਹ ਪੈਣਾ ਸ਼ੁਰੂ ਹੋ ਗਿਆ।

Share: