ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਪੰਜਾਬ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਵਿਰੁੱਧ ਸੂਬੇ ਭਰ ਵਿੱਚ ਅੱਜ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ‘ਆਪ’ ਵਰਕਰ ਅਤੇ ਆਗੂ ਸੜਕਾਂ ‘ਤੇ ਉੱਤਰ ਕੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨਗੇ। ਆਮ ਆਦਮੀ ਪਾਰਟੀ ਵੱਲੋਂ ਇਸ ਵਿਰੋਧ ਪ੍ਰਦਰਸ਼ਨ ਨੂੰ ‘ਥਾਲੀ ਵਜਾਓ, ਤਾਨਾਸ਼ਾਹ ਭਗਾਓ’ ਦਾ ਨਾਂ ਦਿੱਤਾ ਗਿਆ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਲਗਾਤਾਰ ਦੇਸ਼ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਦਾ ਭਵਿੱਖ ਤਬਾਹ ਕਰ ਰਹੀਆਂ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਸੜਕਾਂ ‘ਤੇ ਥਾਲੀਆਂ ਵਜਾ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਪਾਰਟੀ ਆਗੂਆਂ ਦਾ ਮੰਨਣਾ ਹੈ ਕਿ ਕੇਂਦਰ ਸਰਕਾਰ ਦੇ ਗੂੰਗੇ-ਬਹਿਰੇ ਪ੍ਰਸ਼ਾਸਨ ਨੂੰ ਕੁੰਭਕਰਨੀ ਨੀਂਦ ਵਿੱਚੋਂ ਜਗਾਉਣ ਲਈ ਇਹ ਅਨੋਖਾ ਤਰੀਕਾ ਅਪਣਾਇਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀਆਂ ਹੱਕੀ ਮੰਗਾਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਆਵਾਜ਼ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਇਆ ਜਾ ਸਕੇ।
Posted inChandigarh
‘ਆਪ’ ਵੱਲੋਂ ਪੰਜਾਬ ’ਚ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਦੀ ਤਿਆਰੀ

