ਟੌਹੜਾ ਪਰਿਵਾਰ ਸਣੇ ਸਾਬਕਾ ਕਾਂਗਰਸੀ ਵਿਧਾਇਕ ਅਤੇ ਅਕਾਲੀ ਆਗੂ ਗੋਸ਼ਾ ਭਾਜਪਾ ‘ਚ ਸ਼ਾਮਲ

ਟੌਹੜਾ ਪਰਿਵਾਰ ਸਣੇ ਸਾਬਕਾ ਕਾਂਗਰਸੀ ਵਿਧਾਇਕ ਅਤੇ ਅਕਾਲੀ ਆਗੂ ਗੋਸ਼ਾ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ: Punjab Election 2022: ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਪੰਜਾਬ ਭਾਜਪਾ (Punjab BjP) ਵਿੱਚ ਕਈ ਆਗੂ ਸ਼ਾਮਲ ਹੋ ਰਹੇ ਹਨ। ਸੋਮਵਾਰ ਭਾਰਤੀ ਜਨਤਾ ਪਾਰਟੀ (Bharatiya Janata Party) ਨੂੰ ਕਾਂਗਰਸ ਅਤੇ ਅਕਾਲੀ ਦਲ ਦੇ ਆਗੂ ਸ਼ਾਮਲ ਹੋਏ। ਅਕਾਲੀ ਦਲ ਨੂੰ ਸਭ ਤੋਂ ਵੱਡਾ ਝਟਕਾ ਉਦੋਂ ਲੱਗਿਆ, ਜਦੋਂ ਟਕਸਾਲੀ ਅਕਾਲੀ ਜਥੇਦਾਰ ਗੁਰਚਰਨ ਸਿੰਘ ਟੌਹੜਾ (Gurcharan Singh Tohra Family join bjp) ਦਾ ਪੂਰਾ ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋਇਆ। ਇਨ੍ਹਾਂ ਸਾਰੇ ਆਗੂਆਂ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਗਜੇਂਦਰ ਸ਼ੇਖਾਵਤ ਨੇ ਪਾਰਟੀ ਵਿੱਚ ‘ਜੀ ਆਇਆਂ’ ਕਿਹਾ।

ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਟੌਹੜਾ ਪਰਿਵਾਰ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਅਰਵਿੰਦ ਖੰਨਾ (Arvind Khanna), ਜਦਕਿ ਅਕਾਲੀ ਦਲ ਤੋਂ ਲੁਧਿਆਣਾ ਦੇ ਯੂਥ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ (Gurdeep Singh Gosha) ਅਤੇ ਅੰਮ੍ਰਿਤਸਰ ਦੇ ਸਾਬਕਾ ਕੌਂਸਲਰ ਧਰਮਵੀਰ ਸਿੰਘ ਦਿੱਲੀ ਵਿਖੇ ਸ਼ਾਮਲ ਹੋਏ।

ਉਧਰ, ਪੰਜਾਬ ਭਾਜਪਾ ਵੱਲੋਂ ਅੱਜ ਕਾਨਫਰੰਸ ਵੀ ਕੀਤੀ ਗਈ ਅਤੇ ਇਸ ਬਾਰੇ ਜਾਣਕਾਰੀ ਦਿੱਤੀ ਗਈ। ਕਾਨਫਰੰਸ ਦੌਰਾਨ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਅਤੇ ਵਿਧਾਇਕ ਫਤਿਹਜੰਗ ਬਾਜਵਾ ਮੌਜੂਦ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਬਦਲਾਅ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਚਾਹੁੰਦੇ ਹਨ ਕਿ ਪੰਜਾਬ ਵਿੱਚ ਸ਼ਾਂਤੀ ਹੋਵੇ ਅਤੇ ਕਾਨੂੰਨ ਦਾ ਰਾਜ ਹੋਵੇ ਉਹ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਭਾਜਪਾ ਦੀ ਸਰਕਾਰ ਹੀ ਅਜਿਹਾ ਕਰ ਸਕਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ 2022 ਵਿੱਚ ਭਾਜਪਾ ਦੀ ਸਰਕਾਰ ਬਣੇਗੀ, ਜੋ ਕਿ ਪੰਜਾਬ ਅਤੇ ਪੰਜਾਬੀਆਂ ਲਈ ਵਰਦਾਨ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤਹਿਤ ਹੀ ਪੰਜਾਬ ਦੀ ਮਿੱਟੀ ਨਾਲ ਜੁੜੇ ਹੋਏ ਲੋਕ ਅੱਜ ਭਾਜਪਾ ਵਿੱਚ ਸ਼ਾਮਲ ਹੋਏ ਹਨ।

Share: