ਏਥਨਜ਼ ਨੇੜੇ ਜੰਗਲ ਦੀ ਅੱਗ ਬੁਝਾਉਂਦਿਆਂ ਦੋ ਹੈਲੀਕਾਪਟਰ ਆਪਸ ਵਿੱਚ ਟਕਰਾਏ; ਦੋ ਹਲਾਕ

ਏਥਨਜ਼ ਨੇੜੇ ਜੰਗਲ ਦੀ ਅੱਗ ਬੁਝਾਉਂਦਿਆਂ ਦੋ ਹੈਲੀਕਾਪਟਰ ਆਪਸ ਵਿੱਚ ਟਕਰਾਏ; ਦੋ ਹਲਾਕ

ਬੈਲਗਰੇਡ : ਯੂਨਾਨ (ਗਰੀਸ) ਦੀ ਰਾਜਧਾਨੀ ਏਥਨਜ਼ ਦੇ ਪੱਛਮੀ ਪਾਸੇ ਜੰਗਲੀ ਅੱਗ ਨੂੰ ਬੁਝਾਉਂਦਿਆਂ ਦੋ ਹੈਲੀਕਾਪਟਰ ਅੱਜ ਆਪਸ ਵਿੱਚ ਟਕਰਾ ਗਏ ਜਿਸ ਕਾਰਨ ਦੋ ਜਣਿਆਂ ਦੀ ਮੌਤ ਹੋ ਗਈ। ਯੂਨਾਨ ਦੇ ਫ਼ਾਇਰ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਹਾਦਸੇ ਤੋਂ ਬਾਅਦ ਪਸਾਥਾ ਇਲਾਕੇ ਵਿੱਚ ਅਮਲੇ ਦੀ ਭਾਲ ਅਤੇ ਬਚਾਅ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਫ਼ਾਇਰ ਸਰਵਿਸ ਵੱਲੋਂ ਕਿਹਾ ਗਿਆ, “ਪਸਾਥਾ ਖੇਤਰ ਵਿੱਚ ਅੱਗ ਬੁਝਾਉਣ ਦੀ ਕਾਰਵਾਈ ਦੌਰਾਨ ਇਸ ਵਿੱਚ ਹਿੱਸਾ ਲੈ ਰਹੇ ਦੋ ਹੈਲੀਕਾਪਟਰ ਆਪਸ ਵਿੱਚ ਟਕਰਾ ਗਏ। ਅਮਲੇ ਦੀ ਭਾਲ ਅਤੇ ਬਚਾਅ ਕਾਰਜਾਂ ਲਈ ਤੁਰੰਤ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਜੋ ਇਸ ਸਮੇਂ ਕੰਮ ਕਰ ਰਹੀਆਂ ਹਨ।”

ਵੱਖ-ਵੱਖ ਮੀਡੀਆ ਰਿਪੋਰਟਾਂ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ਹਾਦਸੇ ਦਾ ਸ਼ਿਕਾਰ ਹੋਏ ਹੈਲੀਕਾਪਟਰਾਂ ਵਿੱਚੋਂ ਇੱਕ ਦੇ 2 ਪਾਇਲਟਾਂ ਵਾਲੇ ਅਮਲੇ ਨੂੰ ਸੁਰੱਖਿਅਤ ਲੱਭ ਲਿਆ ਗਿਆ ਹੈ। ਪ੍ਰਸ਼ਾਸਨ ਅਤੇ ਬਚਾਅ ਟੀਮਾਂ ਵੱਲੋਂ ਦੂਜੇ ਹੈਲੀਕਾਪਟਰ ਅਤੇ ਉਸ ਦੇ ਅਮਲੇ ਦੀ ਭਾਲ ਲਈ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ ਤਾਂ ਕਿ ਜਲਦੀ ਤੋਂ ਜਲਦੀ ਸਥਿਤੀ ਦਾ ਪਤਾ ਲਗਾਇਆ ਜਾ ਸਕੇ।

Share: