Sher-e-Punjab T20 League ਦਾ Logo ਜਾਰੀ

Sher-e-Punjab T20 League ਦਾ Logo ਜਾਰੀ

ਮੁੱਲਾਂਪੁਰ ਗਰੀਬਦਾਸ : ਨਿਊ ਚੰਡੀਗੜ੍ਹ ਵਿੱਚ ਅੱਜ ਕੌਮਾਂਤਰੀ ਕ੍ਰਿਕਟ ਸਟੇਡੀਅਮ ’ਚ ‘ਸ਼ੇਰ-ਏ-ਪੰਜਾਬ ਟੀ20 ਲੀਗ’ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਹ ਟੂਰਨਾਮੈਂਟ 30 ਅਗਸਤ ਤੋਂ 13 ਸਤੰਬਰ ਤੱਕ ਖੇਡਿਆ ਜਾਵੇਗਾ ਅਤੇ ਇਸ ਵਿੱਚ ਸੂਬੇ ਦੇ ਕਈ ਨਾਮਵਰ ਕ੍ਰਿਕਟ ਖਿਡਾਰੀ ਸ਼ਾਮਲ ਹੋਣਗੇ।

ਇਨ੍ਹਾਂ ਖਿਡਾਰੀਆਂ ਵਿੱਚ ਭਾਰਤੀ ਕ੍ਰਿਕਟ ਟੀਮ ਦਾ ਕਪਤਾਨ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਅਭਿਸ਼ੇਕ ਸ਼ਰਮਾ, ਗੁਰਨੂਰ ਬਰਾੜ, ਪ੍ਰਭਸਿਮਰਨ ਸਿੰਘ ਤੇ ਰਮਨਦੀਪ ਸਿੰਘ ਸ਼ਾਮਲ ਹਨ। ਇਸ ਲੀਗ ਦਾ ਰਸਮੀ ਐਲਾਨ ਪੀ ਸੀ ਏ ਦੇ ਸਕੱਤਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਵੱਲੋਂ ਕੀਤਾ ਗਿਆ। ਇਸ ਮੌਕੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਅਰਸ਼ਦੀਪ ਸਿੰਘ ਦੀ ਹਾਜ਼ਰ ਸਨ। ਮੀਤ ਹੇਅਰ ਨੇ ਦੱਸਿਆ ਕਿ ਇਸ ਲੀਗ ਵਿੱਚ ਕੁੱਲ ਛੇ ਟੀਮਾਂ 27 ਹਾਈ ਵੋਲਟੇਜ ਮੈਚਾਂ ਵਿੱਚ ਇੱਕ-ਦੂਜੇ ਦੇ ਆਹਮੋ-ਸਾਹਮਣੇ ਹੋਣਗੀਆਂ। ਟੂਰਨਾਮੈਂਟ ਰਾਊਂਡ ਰੌਬਿਨ ਫਾਰਮੈਟ ਵਿੱਚ ਖੇਡਿਆ ਜਾਵੇਗਾ।

Share: