ਨਵੀਂ ਦਿੱਲੀ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਨੌਜਵਾਨਾਂ, ਖ਼ਾਸ ਕਰ ਕੇ ਜੈੱਨ-ਜ਼ੀ ਨਾਲ ਸਿੱਧਾ ਸੰਵਾਦ ਕਰਨ ਲਈ ਅੱਜ ਇੰਸਟਾਗ੍ਰਾਮ ਉੱਤੇ ‘ਆਸਕ ਮੀ ਐਨੀਥਿੰਗ’ ਸੈਸ਼ਨ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਕਈ ਸਵਾਲਾਂ ਦੇ ਜਵਾਬ ਦਿੱਤੇ, ਜਿਨ੍ਹਾਂ ਵਿੱਚ ਝਾਰਖੰਡ ’ਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਨਾਲ ਜੁੜਿਆ ਸਵਾਲ ਵੀ ਸ਼ਾਮਲ ਸੀ। ਰਾਹੁਲ ਗਾਂਧੀ ਨੇ ਇੰਸਟਾਗ੍ਰਾਮ ਸਟੋਰੀ ਰਾਹੀਂ ਨੌਜਵਾਨਾਂ ਨੂੰ ਸਵਾਲ ਪੁੱਛਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਉਹ ਵੱਧ ਤੋਂ ਵੱਧ ਸਵਾਲਾਂ ਦੇ ਜਵਾਬ ਦੇਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਆਪਣੇ ਇਸ ਇੰਟਰਐਕਟਿਵ ਸੈਸ਼ਨ ਦਾ ਲਿੰਕ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਸਾਂਝਾ ਕਰਦਿਆਂ ਲਿਖਿਆ, ‘‘ਵਿਦਿਆਰਥੀਓਂ, ਜੈੱਨ-ਜ਼ੀ ਮੈਂ ਤੁਹਾਡੀ ਗੱਲ ਸੁਣਨ ਲਈ ਇੱਥੇ ਹਾਂ। ਇੰਸਟਾਗ੍ਰਾਮ ’ਤੇ ਮੈਨੂੰ ਕੁਝ ਵੀ ਪੁੱਛੋ, ਮੈਂ ਜਿੰਨੇ ਹੋ ਸਕੇ ਸਵਾਲਾਂ ਦੇ ਜਵਾਬ ਦਿਆਂਗਾ।’’
ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਆਪਣੇ ਇਸ ਉਪਰਾਲੇ ਦਾ ਲਿੰਕ ਸਾਂਝਾ ਕਰਦਿਆਂ ਉਨ੍ਹਾਂ ਲਿਖਿਆ ਕਿ ਵਿਦਿਆਰਥੀਓ ਅਤੇ ਜੇਨ-ਜ਼ੈਡ—ਮੈਂ ਤੁਹਾਡੀ ਗੱਲ ਸੁਣਨ ਲਈ ਇੱਥੇ ਹਾਂ, ਇੰਸਟਾਗ੍ਰਾਮ ਉੱਤੇ ‘ਆਸਕ ਮੀ ਐਨੀਥਿੰਗ’ ਤਹਿਤ ਕੁਝ ਵੀ ਪੁੱਛੋ ਅਤੇ ਮੈਂ ਵੱਧ ਤੋਂ ਵੱਧ ਸਵਾਲਾਂ ਦੇ ਜਵਾਬ ਦੇਵਾਂਗਾ। ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਵੱਲੋਂ ਦਿੱਤੇ ਗਏ ਜਵਾਬਾਂ ਵਿੱਚੋਂ ਦੋ ਸਵਾਲਾਂ ਦੀਆਂ ਵੀਡੀਓ ਕਲਿੱਪਸ ਵੀ ਸਾਂਝੀਆਂ ਕੀਤੀਆਂ ਗਈਆਂ ਹਨ।
ਝਾਰਖੰਡ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਅਤੇ ਸਿੱਖਿਆ ਪ੍ਰਣਾਲੀ ਬਾਰੇ ਵਿਚਾਰ
ਝਾਰਖੰਡ ਵਿੱਚ ਵਿਦਿਆਰਥੀ ਪ੍ਰਦਰਸ਼ਨ ਦੀ ਹਮਾਇਤ ਕਰਨ ਬਾਰੇ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਵਿੱਚ ਹੋ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਮੌਜੂਦਾ ਸਿੱਖਿਆ ਪ੍ਰਣਾਲੀ ਦੇ ਖ਼ਿਲਾਫ਼ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕੋਟਾ, ਦੇਹਰਾਦੂਨ ਅਤੇ ਹੁਣ ਇਲਾਹਾਬਾਦ ਵਿੱਚ ਵੀ ਉਨ੍ਹਾਂ ਇਹੀ ਗੱਲ ਕਹੀ ਹੈ ਕਿ ਸਾਡੀ ਸਿੱਖਿਆ ਪ੍ਰਣਾਲੀ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ, ਇਹ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਹਰ ਸਰਕਾਰ ਨੂੰ, ਭਾਵੇਂ ਉਹ ਕੇਂਦਰ ਸਰਕਾਰ ਹੋਵੇ, ਕਾਂਗਰਸ ਦੀ ਸਰਕਾਰ ਹੋਵੇ ਜਾਂ ਝਾਰਖੰਡ ਦੀ ਸਰਕਾਰ ਹੋਵੇ, ਵਿਦਿਆਰਥੀਆਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਲਿਆਉਣ ਲਈ ਕਦਮ ਚੁੱਕਣੇ ਚਾਹੀਦੇ ਹਨ।
ਮਹਿਲਾਵਾਂ ਦੇ ਅਧਿਕਾਰਾਂ ਬਾਰੇ ਕੀਤੀ ਗੱਲਬਾਤ
ਪੜ੍ਹਾਈ ਦੇ ਆਪਣੇ ਅਧਿਕਾਰ ਲਈ ਲੜ ਰਹੀਆਂ ਮੁਲਜ਼ਮ ਅਤੇ ਨੌਜਵਾਨ ਮਹਿਲਾਵਾਂ ਨੂੰ ਸੁਨੇਹਾ ਦਿੰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਦੀਆਂ ਔਰਤਾਂ ਸਾਡੀ ਤਾਕਤ ਅਤੇ ਸਾਡਾ ਸਭ ਤੋਂ ਵੱਡਾ ਸਰਮਾਇਆ ਹਨ। ਉਨ੍ਹਾਂ ਕਿਹਾ ਕਿ ਸਮਾਜ ਵਿੱਚ, ਸਾਡੀ ਸਿੱਖਿਆ ਪ੍ਰਣਾਲੀ ਵਿੱਚ ਅਤੇ ਸਾਡੇ ਕਾਰਪੋਰੇਟ ਸਿਸਟਮ ਵਿੱਚ ਔਰਤਾਂ ਨਾਲ ਜਿਸ ਤਰ੍ਹਾਂ ਦਾ ਸਲੂਕ ਕੀਤਾ ਜਾਂਦਾ ਹੈ, ਉਹ ਬਿਲਕੁਲ ਵੀ ਪਸੰਦ ਨਹੀਂ ਹੈ। ਔਰਤਾਂ ਜ਼ਿੰਦਗੀ ਦੇ ਹਰ ਖੇਤਰ ਵਿੱਚ ਬਰਾਬਰ ਦੀ ਥਾਂ ਦੀਆਂ ਹੱਕਦਾਰ ਹਨ, ਸਗੋਂ ਉਨ੍ਹਾਂ ਦਾ ਮੰਨਣਾ ਹੈ ਕਿ ਔਰਤਾਂ ਜ਼ਿੰਦਗੀ ਦੇ ਹਰ ਖੇਤਰ ਵਿੱਚ ਬਰਾਬਰ ਤੋਂ ਵੀ ਵੱਧ ਥਾਂ ਦੀ ਹੱਕਦਾਰ ਹਨ।

