ਚੋਣ ਕਮਿਸ਼ਨ ਦੇ ਹੁਕਮਾਂ ‘ਤੇ ਏ.ਡੀ.ਜੀ.ਪੀ. ਗੁਰਪ੍ਰੀਤ ਦਿਓ ਦਾ ਤਬਾਦਲਾ

ਚੋਣ ਕਮਿਸ਼ਨ ਦੇ ਹੁਕਮਾਂ ‘ਤੇ ਏ.ਡੀ.ਜੀ.ਪੀ. ਗੁਰਪ੍ਰੀਤ ਦਿਓ ਦਾ ਤਬਾਦਲਾ

ਚੰਡੀਗੜ੍ਹ- ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ‘ਤੇ ਏ.ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਦਾ ਤਬਾਦਲਾ ਕੀਤਾ ਗਿਆ ਹੈ। ਅੱਜ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਲਿਆ ਹੈ। ਕਮਿਸ਼ਨ ਨੇ ਪੈਦਲ ਯਾਤਰਾਵਾਂ, ਸਾਈਕਲ ਰੈਲੀਆਂ ਅਤੇ ਨੁੱਕੜ ਮੀਟਿੰਗਾਂ ‘ਤੇ ਪਾਬੰਦੀ 15 ਜਨਵਰੀ 2022 ਤੋਂ 22 ਜਨਵਰੀ ਤੱਕ ਵਧਾ ਦਿੱਤੀ ਹੈ।

ਹਾਲਾਂਕਿ, ਭਾਰਤ ਦੇ ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨੂੰ ਵੱਧ ਤੋਂ ਵੱਧ 300 ਵਿਅਕਤੀਆਂ ਜਾਂ ਹਾਲ ਦੀ ਸਮਰੱਥਾ ਦੇ 50 ਪ੍ਰਤੀਸ਼ਤ ਨਾਲ ਮੀਟਿੰਗਾਂ ਕਰਨ ਦੀ ਇਜਾਜ਼ਤ ਦਿੱਤੀ ਹੈ।

Share: