ਵਿਧਾਨ ਸਭਾ ਦੀ ਛੇਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਪ੍ਰਸ਼ਨਕਾਲ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ ਦੇ ਸਵਾਲ ਦਾ ਜਵਾਬ ਦਿੰਦੀਆਂ ਕਿਹਾ ਕਿ ਰਾਜਪੁਰਾ ਤੇ ਸ਼ਹਿਰ ਦੀਆਂ ਵੱਖ-ਵੱਖ ਕਲੋਨੀਆਂ ਵਿੱਚ ਸੀਵਰੇਜ ਲਾਈਨਾਂ ਪਾਉਣ ਲਈ 7.72 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਸਨ ਇਸ ਵਿੱਚੋਂ 6 ਕਰੋੜ ਰੁਪਏ ਦਾ ਲੋਨ ਯੂਆਈਡੀਐਫ ਸਕੀਮ ਤਹਿਤ ਪ੍ਰਵਾਨ ਕੀਤਾ ਗਿਆ ਸੀ, ਜਦੋਂਕਿ ਲੋੜ ਪੈਣ ’ਤੇ ਬਾਕੀ ਫੰਡਾਂ ਦਾ ਪ੍ਰਬੰਧ ਨਗਰ ਪੰਚਾਇਤ ਰਾਜਪੁਰਾ ਵੱਲੋਂ ਕੀਤਾ ਜਾਵੇਗਾ। ਪੈਸ ਨੇ ਕਿਹਾ ਕਿ 3 ਮਾਰਚ 2026 ਤੱਕ ਅਲਾਟ ਕੀਤੇ ਹੋਏ ਕੰਮਾਂ ਦਾ 30 ਫੀਸਦ ਕੰਮ ਮੁਕੰਮਲ ਹੋ ਗਿਆ ਹੈ ਜਦੋਂਕਿ ਬਾਕੀ ਕੰਮ 31 ਅਕਤੂਬਰ ਤੱਕ ਪੂਰੇ ਕੀਤੇ ਜਾਣਗੇ।
ਉੱਧਰ ਵਿਰੋਧੀ ਧਿਰ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੱਖ-ਵੱਖ ਮੁੱਦਿਆਂ ’ਤੇ ਸਰਕਾਰ ਦੀ ਘੇਰਾਬੰਦੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਨ੍ਹਾਂ ਵੱਲੋਂ ਕਈ ਦਿਨਾਂ ਦੇ ਲੰਬੇ ਸੈਸ਼ਨ ਵਿੱਚ ਕੁਝ ਨਾ ਕਰਦਿਆਂ ਅੱਜ ਇੱਕੋ ਦਿਨ ਵਿੱਚ ਅੱਠ ਬਿੱਲ ਰੱਖ ਲਏ ਹਨ। ਇਸ ਤਰ੍ਹਾਂ ਬਿੱਲਾਂ ਉੱਤੇ ਚਰਚਾ ਕਰਨਾ ਬਹੁਤ ਮੁਸ਼ਕਿਲ ਹੈ।
