Delhi Capitals ਦਾ ਕ੍ਰਿਕਟਰ Abhishek Porel ਜਬਰ ਜਨਾਹ ਦੇ ਦੋਸ਼ ਹੇਠ ਗ੍ਰਿਫ਼ਤਾਰ

Delhi Capitals ਦਾ ਕ੍ਰਿਕਟਰ Abhishek Porel ਜਬਰ ਜਨਾਹ ਦੇ ਦੋਸ਼ ਹੇਠ ਗ੍ਰਿਫ਼ਤਾਰ

ਕੋਲਕਾਤਾ : ਆਈ ਪੀ ਐੱਲ ’ਚ ਦਿੱਲੀ ਕੈਪੀਟਲਜ਼ ਵੱਲੋਂ ਖੇਡੇ ਬੰਗਾਲ ਦੇ ਕ੍ਰਿਕਟਰ ਅਭਿਸ਼ੇਕ ਪੋਰੇਲ, ਜਿਸ ’ਤੇ ਮੈਡੀਕਲ ਦੀ ਵਿਦਿਆਰਥਣ ਨੇ ਵਿਆਹ ਦਾ ਵਾਅਦਾ ਕਰ ਕੇ ਕਥਿਤ ਜਿਨਸੀ ਸਬੰਧ ਬਣਾਉਣ ਦਾ ਦੋਸ਼ ਲਾਇਆ ਸੀ, ਨੂੰ ਹੁਗਲੀ ਜ਼ਿਲ੍ਹੇ ਦੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਹੁਗਲੀ (ਦਿਹਾਤੀ) ਦੇ ਐੱਸ ਪੀ ਕੁਨਾਰ ਭੂਸ਼ਨ ਸਿੰਘ ਨੇ ਦੱਸਿਆ ਕਿ ਅਭਿਸ਼ੇਕ ਪੋਰੇਲ ਨੂੰ ਸੋਮਵਾਰ ਦੇਰ ਰਾਤ ਗ੍ਰਿਫ਼ਤਾਰ ਕੀਤਾ ਗਿਆ। ਉਸ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਦੌਰਾਨ ਚਿਨਸੁਰਾਹ ਦੀ ਅਦਾਲਤ ਨੇ ਪੋਰੇਲ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਅਤੇ ਉਸ ਨੂੰ ਤਿੰਨ ਦਿਨਾ ਪੁਲੀਸ ਹਿਰਾਸਤ ’ਚ ਭੇਜ ਦਿੱਤਾ।

Share: