ਇਸਲਾਮਾਬਾਦ : ਪਾਕਿਸਤਾਨ ਹਾਕੀ ਫੈਡਰੇਸ਼ਨ (ਪੀ ਐੱਚ ਐੱਫ) ਦੇ ਪ੍ਰਧਾਨ ਮੋਹੀਊਦੀਨ ਅਹਿਮਦ ਵਾਨੀ ਨੇ ਸਪੱਸ਼ਟ ਕੀਤਾ ਕਿ ਏਸ਼ਿਆਈ ਚੈਂਪੀਅਨਜ਼ ਟਰਾਫੀ ਲਈ ਪਾਕਿਸਤਾਨੀ ਟੀਮ ਦਾ ਭਾਰਤ ਜਾਣਾ ਸਰਕਾਰ ਦੀ ਮਨਜ਼ੂਰੀ ’ਤੇ ਟਿਕਿਆ ਹੈ। ਫੈਡਰੇਸ਼ਨ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰੇਗੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਐਲਾਨ ਕੀਤਾ ਸੀ ਕਿ ਇਹ ਵੱਕਾਰੀ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਪੰਜਾਬ ਵਿੱਚ ਕਰਵਾਇਆ ਜਾਵੇਗਾ। ਇਸ ਛੇ ਟੀਮਾਂ ਵਾਲੇ ਟੂਰਨਾਮੈਂਟ ਵਿੱਚ ਮੌਜੂਦਾ ਚੈਂਪੀਅਨ ਭਾਰਤ, ਪਾਕਿਸਤਾਨ, ਦੱਖਣੀ ਕੋਰੀਆ, ਮਲੇਸ਼ੀਆ, ਚੀਨ ਅਤੇ ਜਪਾਨ ਸ਼ਾਮਲ ਹਨ। ਲੀਗ ਮੈਚ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਸਟੇਡੀਅਮ ਵਿੱਚ ਹੋਣਗੇ ਅਤੇ ਸੈਮੀ ਫਾਈਨਲ ਅਤੇ ਫਾਈਨਲ ਮੁਕਾਬਲੇ ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਟੇਡੀਅਮ ਵਿੱਚ ਖੇਡੇ ਜਾਣਗੇ।
Asian Champions Trophy: ਪਾਕਿ ਹਾਕੀ ਟੀਮ ਦੀ ਭਾਰਤ ਫੇਰੀ ਬਾਰੇ ਫ਼ੈਸਲਾ ਸਰਕਾਰ ਹੱਥ

