Guru Nanak Dev Wedding: ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ

Guru Nanak Dev Wedding: ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ

ਬਟਾਲਾ : ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਸਮਾਗਮ 16 ਤੋਂ 18 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ ਤੇ ਇਸ ਸਬੰਧੀ ਤਿਆਰੀਆਂ ਨੂੰ ਅੰਤਿਮ ਛੂਹਾਂ ਦੇ ਦਿੱਤੀਆਂ ਗਈਆਂ ਹਨ। ਨਗਰ ਨਿਗਮ ਬਟਾਲਾ ਮੇਅਰ ਭੁਪਿੰਦਰ ਸਿੰਘ ਬਾਜਵਾ ਅਤੇ ਅੰਮ੍ਰਿਤ ਕਲਸੀ ਨੇ ਕਿਹਾ ਕਿ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਸੁਚਾਰੂ ਢੰਗ ਨਾਲ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਗਈਆਂ। ਵਿਆਹ ਪੁਰਬ ਦੇ ਸਮਾਗਮ ਵਿੱਚ ਬਟਾਲਾ ਵਿਖੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਦੀਆਂ ਹਨ ਅਤੇ ਉਨ੍ਹਾਂ ਦੀਆਂ ਸਹੂਲਤ ਅਤੇ ਆਵਾਜਾਈ ਨੂੰ ਮੁੱਖ ਰੱਖਦਿਆਂ ਪ੍ਰਬੰਧ ਕੀਤੇ ਗਏ ਹਨ। ਨਗਰ ਕੀਰਤਨ ਦੇ ਰੂਟਾਂ ਸਮੇਤ ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਦਾਰ ਤਰੀਕੇ ਨਾਲ ਸਜਾਇਆ ਗਿਆ ਹੈ। ਸ਼ਹਿਰ ਵਿੱਚ ਸੜਕਾਂ ਦੇ ਕਿਨਾਰਿਆਂ ਤੋਂ ਦਰੱਖਤਾਂ ਦੀ ਟਾਹਣੀਆਂ ਛਾਂਗੀਆਂ ਗਈਆਂ ਹਨ। ਸਾਫ-ਸਫਾਈ ਤੇ ਸੀਵਰੇਜ ਦੀ ਸਫਾਈ ਲਈ ਗਠਿਤ ਟੀਮਾਂ ਵਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਪਾਵਰਕੌਮ, ਪੀ ਡਬਲਿਊ ਡੀ ਤੇ ਸਿਹਤ ਵਿਭਾਗਾਂ ਵਲੋਂ ਸੰਬਧਤ ਕੰਮ ਕੀਤੇ ਗਏ ਹਨ।

Share: