ਜਲੰਧਰ: (ਮਨੀਸ਼ ਰਿਹਾਨ) ਜਲੰਧਰ ਦੇ ਡੀ.ਏ.ਵੀ. ਕਾਲਜ ਵਿੱਚ ਬੀਤੇ ਦਿਨੀਂ ਪੰਜਾਬੀ ਗਾਇਕ ਦੀ ਸ਼ੂਟਿੰਗ ਦੌਰਾਨ ਕਥਿਤ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਦੇ ਮਾਮਲੇ ਵਿੱਚ ਪੰਜਾਬੀ ਗਾਇਕ ਨਿੱਝਰ ਦੇ ਖ਼ਿਲਾਫ਼ ਪੁਲੀਸ ਸ਼ਿਕਾਇਤ ਦਰਜ ਹੋਈ ਹੈ। ਜਾਣਕਾਰੀ ਮੁਤਾਬਿਕ ਪ੍ਰੋਫ਼ੈਸਰ ਐੱਮ.ਪੀ. ਸਿੰਘ ਨੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਸਮੇਤ ਮੈਨੇਜਮੈਂਟ ਕਮੇਟੀ ਨੂੰ ਚਿੱਠੀ ਲਿਖ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਸੀ। ਇਸ ਸਬੰਧੀ ਏ.ਡੀ.ਸੀ.ਪੀ. ਜਲੰਧਰ-1 ਮੁਖਤਿਆਰ ਰਾਏ ਨੇ ਦੱਸਿਆ ਕਿ ਕਾਲਜ ਵਿੱਚ ਗੀਤ ਦੀ ਸ਼ੂਟਿੰਗ ਦੌਰਾਨ ਪੰਜਾਬੀ ਗਾਇਕ ਹਰਿੰਦਰਪਾਲ ਸਿੰਘ ਨਿੱਝਰ ਦੀ ਇੱਕ ਪੋਸਟ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਵਿੱਚ ਉਸ ਦੇ ਨਾਲ ਮੌਜੂਦ ਸਾਥੀਆਂ ਵੱਲੋਂ ਹਥਿਆਰਾਂ ਦਾ ਪ੍ਰਦਰਸ਼ਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹਥਿਆਰਾਂ ਦੀ ਸ਼ਰੇਆਮ ਨੁਮਾਇਸ਼ ਕਰਕੇ ਸਮਾਜ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੁਲੀਸ ਨੇ ਥਾਣਾ ਡਿਵੀਜ਼ਨ ਨੰਬਰ ਇੱਕ ਵਿੱਚ ਬੀ.ਐੱਨ.ਐੱਸ. (BNS) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
Posted inJalandhar
Punjabi Singer Nijjar ’ਤੇ ਪੁਲੀਸ ਵੱਲੋਂ ਮਾਮਲਾ ਦਰਜ; ਸੋਸ਼ਲ ਮੀਡੀਆ ’ਤੇ ਕੀਤੀ ਸੀ ਹਥਿਆਰਾਂ ਦੀ ਨੁਮਾਇਸ਼

