ਅੰਬੇਡਕਰ ਮਿਸ਼ਨ ਸੁਸਾਇਟੀ ਵੱਲੋਂ 20 ਸਤੰਬਰ ਨੂੰ ‘ਸਮਾਜਿਕ ਤੇ ਆਰਥਿਕ ਸਮਾਨਤਾ’ ਵਿਸ਼ੇ ’ਤੇ ਸੈਮੀਨਾਰ

ਅੰਬੇਡਕਰ ਮਿਸ਼ਨ ਸੁਸਾਇਟੀ ਵੱਲੋਂ 20 ਸਤੰਬਰ ਨੂੰ ‘ਸਮਾਜਿਕ ਤੇ ਆਰਥਿਕ ਸਮਾਨਤਾ’ ਵਿਸ਼ੇ ’ਤੇ ਸੈਮੀਨਾਰ

ਜਲੰਧਰ (ਮਨੀਸ਼ ਰਿਹਾਨ) ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ ਵੱਲੋਂ ‘ਸਮਾਜਿਕ ਤੇ ਆਰਥਿਕ ਸਮਾਨਤਾ ਤੋਂ ਬਿਨਾਂ ਰਾਜਨੀਤਿਕ ਸਮਾਨਤਾ ਅਰਥਹੀਣ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਸੈਮੀਨਾਰ 20 ਸਤੰਬਰ, ਐਤਵਾਰ ਨੂੰ ਦੁਪਹਿਰ 3 ਵਜੇ ਇਤਿਹਾਸਿਕ ਅੰਬੇਡਕਰ ਭਵਨ, ਡਾ. ਅੰਬੇਡਕਰ ਮਾਰਗ, ਜਲੰਧਰ ਵਿਖੇ ਹੋਵੇਗਾ।

ਸੈਮੀਨਾਰ ਵਿੱਚ ਗੌਰਮਿੰਟ ਕਾਲਜ ਕਪੂਰਥਲਾ ਦੇ ਸਾਬਕਾ ਪ੍ਰਿੰਸੀਪਲ ਪ੍ਰੋ. ਤੀਰਥ ਬਸਰਾ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਵੱਖ-ਵੱਖ ਵਿਦਵਾਨ ਵਿਸ਼ੇ ਨਾਲ ਸਬੰਧਤ ਆਪਣੇ ਵਿਚਾਰ ਸਾਂਝੇ ਕਰਨਗੇ।

ਸੁਸਾਇਟੀ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੌਰਾਨ ਸੈਮੀਨਾਰ ਕਰਵਾਉਣ ਦਾ ਫੈਸਲਾ ਸਰਬਸੰਮਤੀ ਨਾਲ ਲਿਆ ਗਿਆ। ਮੀਟਿੰਗ ਵਿੱਚ 14 ਅਕਤੂਬਰ 2026 ਨੂੰ ਧੰਮ ਚੱਕਰ ਪ੍ਰਵਰਤਨ ਦਿਵਸ ਵੀ ਅੰਬੇਡਕਰ ਭਵਨ ਵਿਖੇ ਵੱਡੇ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ।

ਇਸ ਮੌਕੇ ਮੀਟਿੰਗ ਵਿੱਚ ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਦੇ ਬੁੱਤ ਦੀ ਕਥਿਤ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਗਈ ਅਤੇ ਅਜਿਹੀਆਂ ਘਟਨਾਵਾਂ ’ਤੇ ਚਿੰਤਾ ਪ੍ਰਗਟ ਕੀਤੀ ਗਈ।

ਇਹ ਜਾਣਕਾਰੀ ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਜਾਰੀ ਕੀਤੇ ਪ੍ਰੈੱਸ ਬਿਆਨ ਰਾਹੀਂ ਦਿੱਤੀ।

Share: