ਜਲੰਧਰ ਜ਼ਿਲ੍ਹੇ ਦੇ 9 ਹਲਕਿਆਂ ਦੇ ਨਤੀਜਿਆਂ ਦਾ ਐਲਾਨ, ਕਾਂਗਰਸ ਨੇ 5 ਤੇ ਆਮ ਆਦਮੀ ਪਾਰਟੀ ਨੇ 4 ਸੀਟਾਂ ਜਿੱਤੀਆਂ

ਜਲੰਧਰ ਜ਼ਿਲ੍ਹੇ ਦੇ 9 ਹਲਕਿਆਂ ਦੇ ਨਤੀਜਿਆਂ ਦਾ ਐਲਾਨ, ਕਾਂਗਰਸ ਨੇ 5 ਤੇ ਆਮ ਆਦਮੀ ਪਾਰਟੀ ਨੇ 4 ਸੀਟਾਂ ਜਿੱਤੀਆਂ

ਜਲੰਧਰ (ਪੂਜਾ ਸ਼ਰਮਾ) ਪੰਜਾਬ ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਦੇ ਨਤੀਜਿਆਂ ਦਾ ਐਲਾਨ ਹੋ ਗਿਆ ਹੈ। ਇਨ੍ਹਾਂ ਚੋਣਾਂ ਦੌਰਾਨ ਕਾਂਗਰਸ ਨੇ ਪੰਜ ਸੀਟਾਂ ਉਤੇ ਜਿੱਤ ਹਾਸਲ ਕੀਤੀ ਹੈ ਜਦੋਂਕਿ ਆਮ ਆਦਮੀ ਪਾਰਟੀ ਨੇ ਚਾਰ ਸੀਟਾਂ ਜਿੱਤੀਆਂ ਹਨ। ਫਿਲੌਰ ਹਲਕੇ ਤੋਂ ਕਾਂਗਰਸ ਦੇ ਵਿਕਰਮਜੀਤ ਸਿੰਘ ਚੌਧਰੀ, ਨਕੋਦਰ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਮਾਨ 40211 ਵੋਟਾਂ ਲੈ ਕੇ ਰਹੀ ਪਹਿਲੇ ਸਥਾਨ ਉੱਤੇ, ਸ਼ਾਹਕੋਟ ਤੋਂ ਕਾਂਗਰਸ ਦੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਕਰਤਾਰਪੁਰ ਤੋਂ ਆਮ ਆਦਮੀ ਪਾਰਟੀ ਦੇ ਬਲਕਾਰ ਸਿੰਘ, ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਸ਼ੀਤਲ ਅੰਗੂਰਾਲ, ਜਲੰਧਰ ਸੈਂਟਰਲ ਹਲਕੇ ਤੋਂ ਆਪ ਦੇ ਰਮਨ ਅਰੋੜਾ, ਜਲੰਧਰ ਨਾਰਥ ਤੋਂ ਕਾਂਗਰਸ ਦੇ ਅਵਤਾਰ ਸਿੰਘ ਜੂਨੀਅਰ ਹੈਨਰੀ, ਜਲੰਧਰ ਕੈਂਟ ਤੋਂ ਕਾਂਗਰਸ ਦੇ ਪਰਗਟ ਸਿੰਘ 38893 ਵੋਟਾਂ ਲੈ ਕੇ ਲਗਾਤਾਰ ਤੀਜੀ ਵਾਰ ਜੇਤੂ ਰਹੇ। ਉਨ੍ਹਾਂ ਨੇ ਸਖਤ ਮੁਕਾਬਲੇ ਵਿਚ ਆਪ ਦੇ ਸੁਰਿੰਦਰ ਸਿੰਘ ਸੋਢੀ ਨੂੰ ਹਰਾਇਆ। ਵਿਧਾਇਕ ਬਣੇ ਹਨ ਜਦੋਂਕਿ ਆਦਮਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਸਿੰਘ ਕੋਟਲੀ ਨੇ ਅਕਾਲੀ ਦਲ ਬਾਦਲ ਦੇ ਪਵਨ ਕੁਮਾਰ ਟੀਨੂੰ ਦਾ ਤੀਜੀ ਵਾਰ ਵਿਧਾਇਕ ਬਣਨ ਦਾ ਸੁਪਨਾ ਪੂਰਾ ਨਹੀਂ ਹੋਣ ਦਿੱਤਾ। ਅਕਾਲੀ, ਬਸਪਾ ਗੱਠਜੋੜ ਅਤੇ ਐੱਨਡੀਏ ਗੱਠਜੋੜ ਨੂੰ ਬੁਰੀ ਤਰ੍ਹਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

 

#aapsweepspunjab #aap #aamadminparty

Share: