BREAKING NEWS: LPU ਵਿੱਚ ਦੇਰ ਰਾਤ ਵਿਦਿਆਰਥੀਆਂ ਦਾ ਵੱਡਾ ਵਿਰੋਧ, ਗਰਲਜ਼ ਹੋਸਟਲ ਨਾਲ ਜੁੜੇ ਗੰਭੀਰ ਦਾਅਵੇ

BREAKING NEWS: LPU ਵਿੱਚ ਦੇਰ ਰਾਤ ਵਿਦਿਆਰਥੀਆਂ ਦਾ ਵੱਡਾ ਵਿਰੋਧ, ਗਰਲਜ਼ ਹੋਸਟਲ ਨਾਲ ਜੁੜੇ ਗੰਭੀਰ ਦਾਅਵੇ

ਫਗਵਾੜਾ/ਜਲੰਧਰ (ਬਿਊਰੋ) ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਕੈਂਪਸ ਵਿੱਚ ਸ਼ਨੀਵਾਰ ਦੇਰ ਰਾਤ ਵਿਦਿਆਰਥੀਆਂ ਵੱਲੋਂ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਸੋਸ਼ਲ ਮੀਡੀਆ ’ਤੇ ਸਾਹਮਣੇ ਆ ਰਹੀਆਂ ਜਾਣਕਾਰੀਆਂ ਮੁਤਾਬਕ ਗਰਲਜ਼ ਹੋਸਟਲ ਨਾਲ ਜੁੜੀ ਇੱਕ ਗੰਭੀਰ ਘਟਨਾ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ।

ਸੋਸ਼ਲ ਮੀਡੀਆ ’ਤੇ ਕੀਤੇ ਜਾ ਰਹੇ ਦਾਅਵਿਆਂ ਵਿੱਚ ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਅਤੇ ਇਸ ਤੋਂ ਬਾਅਦ ਉਸ ਵੱਲੋਂ ਖੁਦਕੁਸ਼ੀ ਕਰਨ ਦੀ ਗੱਲ ਕਹੀ ਜਾ ਰਹੀ ਹੈ। ਕੁਝ ਪੋਸਟਾਂ ਵਿੱਚ ਇਸ ਮਾਮਲੇ ਵਿੱਚ ਇੱਕ ਵਰਕਰ ’ਤੇ ਦੋਸ਼ ਲਗਾਏ ਗਏ ਹਨ। ਹਾਲਾਂਕਿ, ਇਨ੍ਹਾਂ ਦਾਅਵਿਆਂ ਦੀ ਅਜੇ ਤੱਕ ਪੁਲਿਸ ਜਾਂ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅਧਿਕਾਰਤ ਪੁਸ਼ਟੀ ਸਾਹਮਣੇ ਨਹੀਂ ਆਈ ਹੈ।

ਇਸ ਘਟਨਾ ਨੂੰ ਲੈ ਕੇ ਵਿਦਿਆਰਥੀਆਂ ਦੇ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਅਤੇ ਵਿਰੋਧ ਕਰਨ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਸਾਹਮਣੇ ਆ ਰਹੀਆਂ ਹਨ। ਕੁਝ ਰਿਪੋਰਟਾਂ ਵਿੱਚ ਯੂਨੀਵਰਸਿਟੀ ਦੇ ਮੁੱਖ ਗੇਟ ਨੂੰ ਨੁਕਸਾਨ ਪਹੁੰਚਾਉਣ ਦੀ ਗੱਲ ਵੀ ਕਹੀ ਜਾ ਰਹੀ ਹੈ।

ਮਾਮਲਾ ਬਹੁਤ ਸੰਵੇਦਨਸ਼ੀਲ ਹੋਣ ਕਾਰਨ ਇਸ ਸਬੰਧੀ ਪੁਲਿਸ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਅਧਿਕਾਰਤ ਬਿਆਨ ਦੀ ਉਡੀਕ ਕੀਤੀ ਜਾ ਰਹੀ ਹੈ। ਜੇਕਰ ਜਬਰ-ਜਨਾਹ ਜਾਂ ਮੌਤ ਸਬੰਧੀ ਦਾਅਵਿਆਂ ਦੀ ਪੁਸ਼ਟੀ ਹੁੰਦੀ ਹੈ ਤਾਂ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਬਾਰੇ ਵੀ ਜਾਣਕਾਰੀ ਸਾਹਮਣੇ ਆ ਸਕਦੀ ਹੈ।

ਇਸ ਸੰਬੰਧੀ ਫਗਵਾੜਾ ਦੇ ਐੱਸ ਪੀ ਸ. ਮੇਜਰ ਸਿੰਘ ਨੂੰ ਮੋਬਾਈਲ ਤੇ ਕਾਲ ਕੀਤੀ ਤਾਂ ਓਹਨਾ ਨੇ ਕਾਲ ਰਿਸੀਵ ਨਹੀਂ ਕੀਤੀ।

World Punjabi News ਇਸ ਮਾਮਲੇ ਨਾਲ ਜੁੜੀ ਅਧਿਕਾਰਤ ਜਾਣਕਾਰੀ ਸਾਹਮਣੇ ਆਉਣ ’ਤੇ ਖ਼ਬਰ ਨੂੰ ਤੁਰੰਤ ਅਪਡੇਟ ਕਰੇਗਾ।

 

Share: