ਚੰਡੀਗੜ੍ਹ : ਸਿਟੀ ਬਿਊਟੀਫੁਲ ਚੰਡੀਗੜ੍ਹ ਵਿੱਚ ਅੱਜ ਸਵੇਰੇ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਸ਼ਹਿਰ ਵਿੱਚ ਹੋ ਰਹੀ ਹਲਕੀ ਕਿਣ-ਮਿਣ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਵਾ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਖੁਸ਼ਗਵਾਰ ਹੋ ਗਿਆ। ਮੀਂਹ ਕਰਕੇ ਸ਼ਹਿਰ ਦੇ ਤਾਪਮਾਨ ਵਿੱਚ ਵੀ ਇੱਕ ਤੋਂ ਦੋ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਘੱਟੋ ਘੱਟ ਤਾਪਮਾਨ 22.1 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿੱਚ ਅੱਜ ਦਿਨ ਸਮੇਂ ਵੀ ਰੁਕ ਰੁਕ ਕੇ ਮੀਂਹ ਪੈ ਸਕਦਾ ਹੈ।ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
Posted inChandigarh
Chandigarh weather: ਚੰਡੀਗੜ੍ਹ ’ਚ ਬਦਲਿਆ ਮੌਸਮ ਦਾ ਮਿਜਾਜ਼; ਕਿਣ-ਮਿਣ ਨਾਲ ਗਰਮੀ ਤੋਂ ਰਾਹਤ

