LPU ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੀਜੀਪੀ ਨੂੰ ਗਰਾਊਂਡ ਜ਼ੀਰੋ ‘ਤੇ ਜਾ ਕੇ ਜਾਇਜ਼ਾ ਲੈਣ ਦੇ ਹੁਕਮ

LPU ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੀਜੀਪੀ ਨੂੰ ਗਰਾਊਂਡ ਜ਼ੀਰੋ ‘ਤੇ ਜਾ ਕੇ ਜਾਇਜ਼ਾ ਲੈਣ ਦੇ ਹੁਕਮ

ਚੰਡੀਗੜ੍ਹ : ​ਪੰਜਾਬ ਦੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿਖੇ ਵਾਪਰੇ ਘਟਨਾਕ੍ਰਮ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਅਨੁਸ਼ਾਸਨ ਅਤੇ ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ ਦੇ DGP ਗੌਰਵ ਯਾਦਵ ਗਰਾਉਂਡ ਜ਼ੀਰੋ ’ਤੇ ਜਾ ਕੇ ਜਾਇਜ਼ਾ ਲੈਣ ਦੇ ਹੁਕਮ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਵੱਲੋਂ ਘਟਨਾ ਵਿੱਚ ਸ਼ਾਮਲ ਮੁੱਖ ਦੋਸ਼ੀਆਂ ਅਤੇ ਅਫ਼ਵਾਹਾਂ ਫੈਲਾਅ ਕੇ ਮਾਹੌਲ ਖ਼ਰਾਬ ਕਰਨ ਵਾਲੇ ਅਨਸਰਾਂ ਵਿਰੁੱਧ ਬਿਨਾਂ ਕਿਸੇ ਲਿਹਾਜ਼ ਦੇ ਸਖ਼ਤ ਐਕਸ਼ਨ ਲਿਆ ਜਾਵੇਗਾ।
Share: