Amritsar Schools Bomb: ਕਈ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ; ਬੱਚਿਆਂ ਨੂੰ ਕੀਤੀ ਗਈ ਛੁੱਟੀ

Amritsar Schools Bomb: ਕਈ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ; ਬੱਚਿਆਂ ਨੂੰ ਕੀਤੀ ਗਈ ਛੁੱਟੀ

ਅੰਮ੍ਰਿਤਸਰ : ਅੱਜ ਅੰਮ੍ਰਿਤਸਰ ਦੇ ਕੁਝ ਵਿਦਿਅਕ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਸਬੰਧੀ ਧਮਕੀ ਭਰੇ ਈ-ਮੇਲ ਮਿਲੇ ਹਨ, ਜਿਸ ਤੋਂ ਬਾਅਦ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਜੀ.ਟੀ. ਰੋਡ ਵਿਖੇ ਇਸ ਸਬੰਧੀ ਧਮਕੀ ਵਾਲੀ ਈ-ਮੇਲ ਸਵੇਰੇ ਲਗਭਗ 7 ਵਜੇ ਮਿਲੀ ਹੈ, ਜਿਸ ਤੋਂ ਤੁਰੰਤ ਬਾਅਦ ਪ੍ਰਬੰਧਕਾਂ ਵੱਲੋਂ ਪੁਲੀਸ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਸਕੂਲ ਵਿੱਚ ਛੁੱਟੀ ਕਰ ਦਿੱਤੀ ਗਈ।

ਸੰਸਥਾ ਨਾਲ ਜੁੜੇ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਈ-ਮੇਲ ਮਿਲਣ ਤੋਂ ਬਾਅਦ ਇਸ ਸਬੰਧ ਵਿੱਚ ਪੁਲੀਸ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਚੌਕਸੀ ਵਜੋਂ ਸਕੂਲ ਵਿੱਚ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਕੁਝ ਹੋਰ ਨਿੱਜੀ ਸਕੂਲਾਂ ਨੂੰ ਵੀ ਇਸੇ ਤਰ੍ਹਾਂ ਦੇ ਧਮਕੀ ਭਰੇ ਈ-ਮੇਲ ਮਿਲੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੇ ਧਮਕੀ ਭਰੇ ਈ-ਮੇਲ ਵਿਦਿਅਕ ਅਦਾਰਿਆਂ ਨੂੰ ਮਿਲ ਚੁੱਕੇ ਹਨ।

Share: