Jantar Mantar protest: ਸੌਰਭ ਭਾਰਦਵਾਜ ਸਮੇਤ ਹੋਰ ‘ਆਪ’ ਆਗੂਆਂ ਨੂੰ ਦਿੱਲੀ ਪੁਲੀਸ ਨੇ ਹਿਰਾਸਤ ’ਚ ਲਿਆ

Jantar Mantar protest: ਸੌਰਭ ਭਾਰਦਵਾਜ ਸਮੇਤ ਹੋਰ ‘ਆਪ’ ਆਗੂਆਂ ਨੂੰ ਦਿੱਲੀ ਪੁਲੀਸ ਨੇ ਹਿਰਾਸਤ ’ਚ ਲਿਆ
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪ੍ਰਸਤਾਵਿਤ ਪ੍ਰਦਰਸ਼ਨ ਤੋਂ ਪਹਿਲਾਂ ਨਵੀਂ ਦਿੱਲੀ ਜ਼ਿਲ੍ਹੇ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐੱਨ.ਐੱਸ.ਐੱਸ.) ਦੀ ਧਾਰਾ 163 ਤਹਿਤ ਪਾਬੰਦੀਆਂ ਦੇ ਹੁਕਮ ਲਾਗੂ ਕਰ ਦਿੱਤੇ ਗਏ ਹਨ। ਇੱਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਹੁਕਮ ਬਿਨਾਂ ਪੂਰਵ ਲਿਖਤੀ ਪ੍ਰਵਾਨਗੀ ਦੇ ਜਨਤਕ ਮੀਟਿੰਗਾਂ ਜਾਂ ਪੰਜ ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ, ਜਲੂਸ ਕੱਢਣ, ਪ੍ਰਦਰਸ਼ਨ ਕਰਨ, ਘੇਰਾਬੰਦੀ ਕਰਨ ਅਤੇ ਧਰਨੇ ਦੇਣ ‘ਤੇ ਪਾਬੰਦੀ ਲਗਾਉਂਦਾ ਹੈ। ਇਸ ਤਹਿਤ ਨਾਅਰੇਬਾਜ਼ੀ ਕਰਨ, ਭਾਸ਼ਣ ਦੇਣ, ਹਥਿਆਰ, ਬੈਨਰ, ਪਲੇਕਾਰਡ, ਲਾਠੀਆਂ, ਤਲਵਾਰਾਂ, ਡੰਡਿਆਂ, ਇੱਟਾਂ ਜਾਂ ਇਸ ਤਰ੍ਹਾਂ ਦੀਆਂ ਹੋਰ ਚੀਜ਼ਾਂ ਨੂੰ ਨਾਲ ਲੈ ਕੇ ਜਾਣ ‘ਤੇ ਵੀ ਰੋਕ ਲਗਾਉਂਦਾ ਹੈ।
ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ, “ਨੋਟਿਸ ਦੇ ਅਨੁਸਾਰ ਇਹ ਹੁਕਮ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ, ਜਨਤਕ ਵਿਵਸਥਾ ਬਣਾਈ ਰੱਖਣ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਲਾਗੂ ਕੀਤਾ ਗਿਆ ਹੈ।”
ਦਿੱਲੀ ਪੁਲੀਸ ਨੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਈਸਾ), ਰਾਜ ਸਭਾ ਮੈਂਬਰ ਮਨੋਜ ਝਾਅ ਅਤੇ ਵਕੀਲ ਪ੍ਰਸ਼ਾਂਤ ਭੂਸ਼ਣ ਵੱਲੋਂ ਸੱਦੇ ਗਏ ਪ੍ਰਸਤਾਵਿਤ ਪ੍ਰਦਰਸ਼ਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਹ ਇਕੱਠ ਗਾਂਧੀ ਜੈਯੰਤੀ ਦੇ ਮੌਕੇ ‘ਤੇ ਸਵੇਰੇ 11 ਵਜੇ ਤੈਅ ਕੀਤਾ ਗਿਆ ਹੈ।
ਪੁਲੀਸ ਸੂਤਰਾਂ ਨੇ ਦੱਸਿਆ ਕਿ ਪ੍ਰਦਰਸ਼ਨ ਵਿੱਚ ਲਗਪਗ 3,000 ਤੋਂ 4,000 ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਆਵਾਜਾਈ ਨੂੰ ਕੰਟਰੋਲ ਕਰਨ ਅਤੇ ਅਣਅਧਿਕਾਰਤ ਇਕੱਠਾਂ ਨੂੰ ਰੋਕਣ ਲਈ ਬੈਰੀਕੇਡ ਲਗਾ ਕੇ ਜੰਤਰ-ਮੰਤਰ ਅਤੇ ਨਵੀਂ ਦਿੱਲੀ ਦੇ ਹੋਰ ਸੰਵੇਦਨਸ਼ੀਲ ਸਥਾਨਾਂ ‘ਤੇ ਦਿੱਲੀ ਪੁਲੀਸ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਵਾਧੂ ਜਵਾਨ ਤਾਇਨਾਤ ਕੀਤੇ ਗਏ ਹਨ।
ਪ੍ਰਬੰਧਕਾਂ ਨੇ ਵੋਟਰ ਸੂਚੀਆਂ ਅਤੇ ਐੱਸ.ਆਈ.ਆਰ. ਅਭਿਆਸ ਨੂੰ ਲੈ ਕੇ ਚਿੰਤਾਵਾਂ ਪ੍ਰਗਟ ਕੀਤੀਆਂ ਹਨ ਅਤੇ ਕੁਮਾਰ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।
Share: