ਪਾਰਟੀ ਰਜਿਸਟਰੇਸ਼ਨ ਰੋਕਣ ਵਿਰੁੱਧ Akali Dal Waris Punjab De ਵੱਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ

ਪਾਰਟੀ ਰਜਿਸਟਰੇਸ਼ਨ ਰੋਕਣ ਵਿਰੁੱਧ Akali Dal Waris Punjab De ਵੱਲੋਂ ਰਾਜਪਾਲ ਕਟਾਰੀਆ ਨਾਲ ਮੁਲਾਕਾਤ

ਚੰਡੀਗੜ੍ਹ : ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਭਾਰਤ ਦੇ ਚੋਣ ਕਮਿਸ਼ਨ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ। ਮਨਪ੍ਰੀਤ ਸਿੰਘ ਇਆਲੀ ਅਤੇ ਐੱਮ.ਪੀ. ਸਰਬਜੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ। ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਮੁਲਾਕਾਤ ਮਗਰੋਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਦੇਸ਼ ਦੀ ਸੁਰੱਖਿਆ ਨੂੰ ਖ਼ਤਰੇ ਦੇ ਹਵਾਲੇ ਨਾਲ ਉਨ੍ਹਾਂ ਦੀ ਪਾਰਟੀ ਦੀ ਰਜਿਸਟ੍ਰੇਸ਼ਨ ਰੋਕੀ ਗਈ ਹੈ, ਜੋ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਮੇਤ ਬਾਕੀ ਪਾਰਟੀਆਂ ਚੋਣ ਮੈਦਾਨ ਵਿੱਚ ‘ਵਾਰਿਸ ਪੰਜਾਬ ਦੇ’ ਪਾਰਟੀ ਤੋਂ ਆਪਣੇ ਆਪ ਨੂੰ ਖ਼ਤਰਾ ਸਮਝਦੀਆਂ ਹਨ, ਜਿਸ ਕਰਕੇ ਇਹਨਾਂ ਧਿਰਾਂ ਦਾ ਪਾਰਟੀ ਦੀ ਰਜਿਸਟ੍ਰੇਸ਼ਨ ਰੁਕਵਾਉਣ ਪਿੱਛੇ ਹੱਥ ਹੈ।

Share: