ਤਰਨ ਤਾਰਨ : ਇਲਾਕੇ ਦੇ ਪਿੰਡ ਪੰਜਵੜ ਵਿੱਚ ਲੰਘੀ ਰਾਤ ਅਣਖ ਖਾਤਰ ਨੌਜਵਾਨ ਦਾ ਉਸ ਦੇ ਸਹੁਰਾ ਪਰਿਵਾਰ ਵਾਲਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਗੋਲੀ ਲੱਗਣ ਕਾਰਨ ਲੜਕੇ ਦਾ ਪਿਤਾ ਵੀ ਗੰਭੀਰ ਜ਼ਖ਼ਮੀ ਹੋ ਗਿਆ।ਅੰਮ੍ਰਿਤਪਾਲ ਸਿੰਘ (27) ਨੇ ਕੁਝ ਸਮਾਂ ਪਹਿਲਾਂ ਹੀ ਆਪਣੇ ਮਾਮੇ ਦੀ ਧੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਇਸ ਵਿਆਹ ਨੂੰ ਲੜਕੀ ਦਾ ਪਰਿਵਾਰ ਸਵੀਕਾਰ ਨਹੀਂ ਸੀ ਕਰ ਰਿਹਾ। ਲੜਕੀ ਦਾ ਪਿਤਾ ਅਤੇ ਹੋਰਨਾਂ ਚਾਰ ਜਣੇ ਹਥਿਆਰਾਂ ਨਾਲ ਲੈਸ ਹੋ ਕੇ ਲੰਘੀ ਰਾਤ ਲੜਕੇ ਵਾਲਿਆਂ ਦੇ ਘਰ ਪੁੱਜੇ। ਇਸ ਦੌਰਾਨ ਦੋਹਾਂ ਧਿਰਾਂ ਦਰਮਿਆਨ ਤਕਰਾਰ ਹੋ ਗਈ ਤੇ ਇਹ ਤਕਰਾਰ ਐਨੀ ਵਧ ਗਈ ਕਿ ਲੜਕੀ ਦੇ ਪੇਕਾ ਪਰਿਵਾਰ ਵਾਲਿਆਂ ਨੇ ਅੰਮ੍ਰਿਤਪਾਲ ਸਿੰਘ ਉੱਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਨਾਲ ਅੰਮ੍ਰਿਤਪਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਅੰਮ੍ਰਿਤਪਾਲ ਦੇ ਪਿਤਾ ਕਸ਼ਮੀਰ ਸਿੰਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਥਾਣਾ ਝਬਾਲ ਦੇ ਮੁਖੀ ਸਬ ਇੰਸਪੈਕਟਰ ਜੁਗਰਾਜ ਸਿੰਘ ਨੇ ਦੱਸਿਆ ਕਿ ਕਸ਼ਮੀਰ ਸਿੰਘ ਦੇ ਬਿਆਨਾਂ ’ਤੇ ਘਟਨਾ ਦੇ ਸਬੰਧ ’ਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚ ਪੰਜ ਜਣੇ ਸ਼ਾਮਲ ਸਨ, ਜਿਨ੍ਹਾਂ ਨੇ ਗੋਲੀਆਂ ਮਾਰ ਕੇ ਅੰਮ੍ਰਿਤਪਾਲ ਦੀ ਹੱਤਿਆ ਕਰ ਦਿੱਤੀ ਅਤੇ ਉਸ ਦੇ ਪਿਤਾ ਕਸ਼ਮੀਰ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ।
Posted inTarn Taran
Honor killing: ਮਾਮੇ ਦੀ ਧੀ ਨਾਲ ਵਿਆਹ ਕਰਵਾਉਣ ਵਾਲੇ ਦਾ ਕਤਲ

