Punjab Congress ਦੇ ਨਵਨਿਯੁਕਤ ਪ੍ਰਧਾਨ ਪਰਗਟ ਸਿੰਘ ਅਤੇ ਸਚਿਨ ਪਾਇਲਟ ਦਾ ਅੰਮ੍ਰਿਤਸਰ ਪੁੱਜਣ ’ਤੇ ਵਰਕਰਾਂ ਵੱਲੋਂ ਸਵਾਗਤ

Punjab Congress ਦੇ ਨਵਨਿਯੁਕਤ ਪ੍ਰਧਾਨ ਪਰਗਟ ਸਿੰਘ ਅਤੇ ਸਚਿਨ ਪਾਇਲਟ ਦਾ ਅੰਮ੍ਰਿਤਸਰ ਪੁੱਜਣ ’ਤੇ ਵਰਕਰਾਂ ਵੱਲੋਂ ਸਵਾਗਤ

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅਤੇ ਸਚਿਨ ਪਾਇਲਟ ਵੀਰਵਾਰ ਸਵੇਰੇ ਇੱਥੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ। ਇਸ ਮੌਕੇ ਪਾਰਟੀ ਅੰਦਰ ਤਾਕਤ ਅਤੇ ਏਕਤਾ ਦੇ ਪ੍ਰਦਰਸ਼ਨ ਵਜੋਂ ਉਨ੍ਹਾਂ ਦਾ ਸਵਾਗਤ ਕਰਨ ਲਈ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਇਕੱਠੇ ਹੋਏ। ਹਵਾਈ ਅੱਡੇ ‘ਤੇ ਕਾਂਗਰਸੀ ਵਰਕਰਾਂ ਦਾ ਇੱਕ ਉਤਸ਼ਾਹੀ ਇਕੱਠ ਦੇਖਣ ਨੂੰ ਮਿਲਿਆ, ਜਿਸ ਵਿੱਚ ਪਾਰਟੀ ਸਮਰਥਕ ਵੱਡੀ ਗਿਣਤੀ ਵਿੱਚ ਪਹੁੰਚੇ ਅਤੇ ਢੋਲ ਦੀਆਂ ਥਾਪਾਂ ਅਤੇ ਨਾਅਰੇਬਾਜ਼ੀ ਦੇ ਨਾਲ ਪਰਗਟ ਸਿੰਘ ਦਾ ਸਵਾਗਤ ਕੀਤਾ। ਕਈ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਵੀ ਆਪਣੇ ਸਮਰਥਕਾਂ ਸਮੇਤ ਹਵਾਈ ਅੱਡੇ ‘ਤੇ ਪਹੁੰਚੇ।

ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਅਤੇ ਇੰਦਰਬੀਰ ਸਿੰਘ ਬੁਲਾਰੀਆ ਸਮੇਤ ਹੋਰ ਕਾਂਗਰਸੀ ਆਗੂਆਂ ਨੇ ਪਰਗਟ ਸਿੰਘ ਅਤੇ ਕਾਂਗਰਸੀ ਆਗੂ ਸਚਿਨ ਪਾਇਲਟ ਦੇ ਪਹੁੰਚਣ ‘ਤੇ ਉਨ੍ਹਾਂ ਦਾ ਸਵਾਗਤ ਕੀਤਾ।

ਇਹ ਇਕੱਠ ਮਹੱਤਵ ਰੱਖਦਾ ਹੈ ਕਿਉਂਕਿ ਸੂਬਾ ਕਾਂਗਰਸ ਆਪਣੀ ਨਵੀਂ ਲੀਡਰਸ਼ਿਪ ਤਹਿਤ ਇੱਕ ਯੂਨਿਟਡ (ਇਕੱਠੇ ਹੋਣ ਦੇ) ਚਿਹਰੇ ਨੂੰ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਵੱਖ-ਵੱਖ ਧੜਿਆਂ ਦੇ ਆਗੂਆਂ ਅਤੇ ਉਨ੍ਹਾਂ ਦੇ ਸਮਰਥਕਾਂ ਦੀ ਹਵਾਈ ਅੱਡੇ ’ਤੇ ਮੌਜੂਦਗੀ ਨੂੰ ਨਵ-ਨਿਯੁਕਤ ਪੀ.ਪੀ.ਸੀ.ਸੀ. ਮੁਖੀ ਨਾਲਜਾਣ-ਪਛਾਣ/ਏਕਤਾ ਦਾ ਪ੍ਰਦਰਸ਼ਨ ਕਰਨ ਦੇ ਯਤਨ ਵਜੋਂ ਦੇਖਿਆ ਗਿਆ।

ਡੈਨੀ ਨੇ ਕਿਹਾ ਕਿ ਪਰਗਟ ਸਿੰਘ ਦੀ ਨਿਯੁਕਤੀ ਨੇ ਕਾਂਗਰਸੀ ਵਰਕਰਾਂ ਖਾਸ ਕਰਕੇ ਨੌਜਵਾਨ ਕੇਡਰ ਵਿੱਚ ਕਾਫ਼ੀ ਉਤਸ਼ਾਹ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਨੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ ਅਤੇ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦੀ ਉਮੀਦ ਕਰ ਰਹੇ ਹਨ।

ਬੁਲਾਰੀਆ ਨੇ ਕਿਹਾ ਕਿ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਮੌਜੂਦਗੀ ਇਹ ਦਰਸਾਉਂਦੀ ਹੈ ਕਿ ਪਾਰਟੀ ਮਜ਼ਬੂਤ ਅਤੇ ਇੱਕਜੁੱਟ ਹੈ। ਉਨ੍ਹਾਂ ਕਿਹਾ ਕਿ ਕੁਝ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜੇ ਜਾ ਰਹੇ ਸੰਘਰਸ਼ ਦਾ ਸਮਰਥਨ ਕਰਨ ਲਈ ਦਿੱਲੀ ਵੀ ਪਹੁੰਚ ਗਏ ਸਨ।

ਪਰਗਟ ਸਿੰਘ ਅੱਜ ਸ੍ਰੀ ਹਰਿਮੰਦਰ ਸਾਹਿਬ, ਰਾਮ ਤੀਰਥ, ਦੁਰਗਿਆਣਾ ਮੰਦਰ ਅਤੇ ਹੋਰ ਧਾਰਮਿਕ ਸਥਾਨਾਂ ‘ਤੇ ਜਾਣਗੇ।

Share: