ਨਵੀਂ ਦਿੱਲੀ : ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੇ ਦਿੱਲੀ, ਬਿਹਾਰ, ਹਰਿਆਣਾ ਅਤੇ ਪੱਛਮੀ ਬੰਗਾਲ ਵਿੱਚ ਫ਼ਰਜ਼ੀਵਾੜੇ ਅਤੇ ਧੋਖਾਧੜੀ ਨਾਲ ਜੁੜੇ ਇੱਕ ਦੇਸ਼ ਵਿਆਪੀ ਬੈਂਕ ਭਰਤੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਸੀਜੀਐਸਟੀ ਇੰਸਪੈਕਟਰ ਸਮੇਤ ਚਾਰ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਲਿਖਤੀ ਪ੍ਰੀਖਿਆਵਾਂ ਅਤੇ ਇੰਟਰਵਿਊਆਂ ਸਮੇਤ ਚੋਣ ਪ੍ਰਕਿਰਿਆ ਦੇ ਵੱਖ-ਵੱਖ ਪੜਾਵਾਂ ‘ਤੇ ਉਮੀਦਵਾਰਾਂ ਦੀ ਜਗ੍ਹਾ ਨਕਲੀ ਉਮੀਦਵਾਰ ਬਿਠਾਉਂਦੇ ਸਨ, ਜਿਸ ਨਾਲ ਜਨਤਕ ਪ੍ਰੀਖਿਆਵਾਂ ਦੀ ਪਵਿੱਤਰਤਾ ਨੂੰ ਨੁਕਸਾਨ ਪਹੁੰਚ ਰਿਹਾ ਸੀ। ਇਸ ਨਾਲ ਅਸਲ ਯੋਗ ਉਮੀਦਵਾਰ ਆਪਣੇ ਬਣਦੇ ਮੌਕਿਆਂ ਤੋਂ ਵਾਂਝੇ ਰਹਿ ਰਹੇ ਸਨ। ਸੀਬੀਆਈ ਦੀ ਰਿਪੋਰਟ ਅਨੁਸਾਰ ਇਹ ਮਾਮਲਾ ਇੰਸਟੀਚਿਊਟ ਆਫ਼ ਬੈਂਕਿੰਗ ਪਰਸੋਨਲ ਸਿਲੈਕਸ਼ਨ (ਆਈਬੀਪੀਐਸ) ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸੀਬੀਆਈ ਦੀ ਸਪੈਸ਼ਲ ਟਾਸਕ ਬ੍ਰਾਂਚ ਮੁੰਬਈ ਨੇ ਕਈ ਰਾਜਾਂ ਵਿੱਚ ਛਾਪੇਮਾਰੀ ਕਰਕੇ ਇਹ ਗ੍ਰਿਫ਼ਤਾਰੀਆਂ ਕੀਤੀਆਂ। ਏਜੰਸੀ ਦਾ ਕਹਿਣਾ ਹੈ ਕਿ ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ ਤਾਂ ਜੋ ਇਸ ਰੈਕੇਟ ਵਿੱਚ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਭੂਮਿਕਾ ਦਾ ਵੀ ਪਤਾ ਲਾਇਆ ਜਾ ਸਕੇ।
Posted inNew Delhi
Bank Recruitment Racket: ਸੀਬੀਆਈ ਵੱਲੋਂ ਦੇਸ਼ ਵਿਆਪੀ ਬੈਂਕ ਭਰਤੀ ਰੈਕੇਟ ਦਾ ਪਰਦਾਫਾਸ਼, ਚਾਰ ਗ੍ਰਿਫ਼ਤਾਰ

