ਪਨਾਮਾ : ਪਨਾਮਾ ਵਿੱਚ ਅੱਜ ਸਵੇਰੇ ਇੱਕ ਵਾਰ ਫਿਰ ਭੁਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ‘ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ’ (NCS) ਅਨੁਸਾਰ ਇਸ ਭੁਚਾਲ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 6.1 ਮਾਪੀ ਗਈ ਹੈ। ਇਹ ਝਟਕੇ ਭਾਰਤੀ ਸਮੇਂ ਅਨੁਸਾਰ (IST) ਸਵੇਰੇ 4:50:37 ਵਜੇ ਦਰਜ ਕੀਤੇ ਗਏ, ਜਿਨ੍ਹਾਂ ਦੀ ਡੂੰਘਾਈ ਧਰਤੀ ਦੀ ਸਤ੍ਵਾ ਤੋਂ ਕਰੀਬ 10 ਕਿਲੋਮੀਟਰ ਹੇਠਾਂ ਸੀ। ਸ਼ੁਰੂਆਤੀ ਰਿਪੋਰਟਾਂ ਵਿੱਚ ਇਸ ਤਾਜ਼ਾ ਭੁਚਾਲ ਕਾਰਨ ਹੋਏ ਕਿਸੇ ਵੱਡੇ ਜਾਨੀ-ਮਾਲੀ ਨੁਕਸਾਨ ਦੀ ਤੁਰੰਤ ਜਾਣਕਾਰੀ ਨਹੀਂ ਮਿਲੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਸ਼ੁੱਕਰਵਾਰ ਦੀ ਰਾਤ ਨੂੰ ਵੀ ਪਨਾਮਾ ਵਿੱਚ 7.7 ਤੀਬਰਤਾ ਦਾ ਇੱਕ ਬਹੁਤ ਹੀ ਸ਼ਕਤੀਸ਼ਾਲੀ ਭੁਚਾਲ ਆਇਆ ਸੀ, ਜਿਸ ਤੋਂ ਬਾਅਦ ਲਗਾਤਾਰ ਪੱਛਾੜੀ ਝਟਕੇ (Aftershocks) ਆਉਣ ਦਾ ਸਿਲਸਿਲਾ ਜਾਰੀ ਹੈ। ਕੁਦਰਤੀ ਆਫ਼ਤ ਦੇ ਮੱਦੇਨਜ਼ਰ ਪਨਾਮਾ ਵਿੱਚ ਆਵਾਜਾਈ ਅਤੇ ਹਵਾਈ ਸੇਵਾਵਾਂ ਵੀ ਕਾਫ਼ੀ ਪ੍ਰਭਾਵਿਤ ਹੋਈਆਂ ਹਨ। ਪ੍ਰਸ਼ਾਸਨ ਵੱਲੋਂ ਸਾਵਧਾਨੀ ਵਜੋਂ ਦੇਸ਼ ਦੀਆਂ ਦੋ ਮੈਟਰੋ ਲਾਈਨਾਂ ਦੀਆਂ ਸੇਵਾਵਾਂ ਨੂੰ ਅਸਥਾਈ ਤੌਰ ’ਤੇ ਰੋਕ ਦਿੱਤਾ ਗਿਆ ਹੈ।
Posted inUnited States
Panama Earthquake: ਪਨਾਮਾ ਵਿੱਚ 6.1 ਤੀਬਰਤਾ ਦਾ ਆਇਆ ਭੂਚਾਲ, ਸਹਿਮੇ ਲੋਕ

