ਚੰਡੀਗੜ੍ਹ : ਕੌਮੀ ਘੱਟ ਗਿਣਤੀ ਕਮਿਸ਼ਨ ਨੇ ਮਾਨਸਾ ਜ਼ਿਲ੍ਹੇ ਵਿੱਚ ਪਰਵਿੰਦਰ ਸਿੰਘ ਝੋਟਾ (ਜੋ ਕਿ ਇੱਕ ਸਿੱਖ ਨੌਜਵਾਨ ਸੀ) ਦੇ ਕਤਲ ਦੇ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ।ਕੌਮੀ ਕਮਿਸ਼ਨ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਪੱਤਰ ਭੇਜ ਕੇ ਇਸ ਪੂਰੇ ਮਾਮਲੇ ਦੀ ਵਿਸਥਾਰਤ ਰਿਪੋਰਟ ਮੰਗੀ ਹੈ। ਕਮਿਸ਼ਨ ਵੱਲੋਂ ਪੁਲੀਸ ਪ੍ਰਸ਼ਾਸਨ ਨੂੰ ਹੁਣ ਤੱਕ ਕੀਤੀ ਗਈ ਕਾਰਵਾਈ ਅਤੇ ਇਸ ਕੇਸ ਨਾਲ ਜੁੜੇ ਸਾਰੇ ਵੇਰਵੇ ਜਲਦੀ ਤੋਂ ਜਲਦੀ ਪੇਸ਼ ਕਰਨ ਲਈ ਕਿਹਾ ਗਿਆ ਹੈ। ਚੇਤੇ ਰਹੇ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਅਤੇ ਇਸ ਨਾਲ ਜੁੜੇ ਹਾਲਾਤਾਂ ਕਾਰਨ ਸੂਬੇ ਵਿੱਚ ਕਾਫ਼ੀ ਰੋਹ ਦੇਖਣ ਨੂੰ ਮਿਲਿਆ ਸੀ, ਜਿਸ ਤੋਂ ਬਾਅਦ ਘੱਟਗਿਣਤੀ ਕਮਿਸ਼ਨ ਨੇ ਖ਼ੁਦ ਇਸ ਦਾ ਨੋਟਿਸ ਲਿਆ ਹੈ।
Posted inChandigarh
ਪਰਵਿੰਦਰ ਝੋਟਾ ਕਤਲਕਾਂਡ: ਕੌਮੀ ਘੱਟ ਗਿਣਤੀ ਕਮਿਸ਼ਨ ਨੇ ਲਿਆ ਗੰਭੀਰ ਨੋਟਿਸ

