ਜ਼ੀਰਕਪੁਰ : ਤਿਉਹਾਰਾਂ ਦੇ ਮੱਦੇਨਜ਼ਰ ਜ਼ੀਰਕਪੁਰ ਪੁਲੀਸ ਵੱਲੋਂ ਗ਼ੈਰਕਾਨੂੰਨੀ ਗਤੀਵਿਧੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੇਰ ਰਾਤ ਸ਼ਿਵਾਲਿਕ ਵਿਹਾਰ ਸਥਿਤ ਹੋਟਲ ਸੁਪਰ ਸੈਵਨ ਵਿੱਚ ਛਾਪਾ ਮਾਰਿਆ ਗਿਆ। ਪੁਲੀਸ ਅਨੁਸਾਰ ਹੋਟਲ ਵਿੱਚ ਕਥਿਤ ਤੌਰ ’ਤੇ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ। ਕਾਰਵਾਈ ਦੌਰਾਨ ਹੋਟਲ ਮੈਨੇਜਰ ਸਣੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਮੌਕੇ ’ਤੇ ਮੌਜੂਦ ਚਾਰ ਲੜਕੀਆਂ ਨੂੰ ਰੈਸਕਿਊ ਕਰਵਾਇਆ ਗਿਆ। ਪੁਲੀਸ ਵੱਲੋਂ ਤਿਉਹਾਰਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਹੋਟਲਾਂ ਅਤੇ ਸ਼ੱਕੀ ਥਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਹੋਟਲ ਵਿੱਚ ਕਥਿਤ ਗ਼ੈਰਕਾਨੂੰਨੀ ਗਤੀਵਿਧੀਆਂ ਦਾ ਮਾਮਲਾ ਸਾਹਮਣੇ ਆਇਆ। ਪੁਲੀਸ ਵੱਲੋਂ ਪਹਿਲਾਂ ਸਪਾ ਸੈਂਟਰਾਂ ਵਿੱਚ ਕਥਿਤ ਗ਼ੈਰਕਾਨੂੰਨੀ ਗਤੀਵਿਧੀਆਂ ਵਿਰੁੱਧ ਕਾਰਵਾਈ ਕੀਤੀ ਗਈ ਸੀ। ਹੁਣ ਹੋਟਲਾਂ ਦੀ ਆੜ ਵਿੱਚ ਅਜਿਹੇ ਧੰਦੇ ਚੱਲਣ ਦੇ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਵਸਨੀਕਾਂ ਨੇ ਰਿਹਾਇਸ਼ੀ ਇਲਾਕਿਆਂ ਵਿੱਚ ਚੱਲ ਰਹੇ ਹੋਟਲਾਂ ਦੀ ਨਿਯਮਤ ਜਾਂਚ ਕਰਨ ਦੀ ਮੰਗ ਕੀਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਅਜਿਹੀਆਂ ਗਤੀਵਿਧੀਆਂ ਦਾ ਅਸਰ ਪਰਿਵਾਰਾਂ ਅਤੇ ਬੱਚਿਆਂ ’ਤੇ ਪੈ ਸਕਦਾ ਹੈ। ਪੁਲੀਸ ਅਨੁਸਾਰ ਗ੍ਰਿਫ਼ਤਾਰ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਜਾਰੀ ਹੈ ਅਤੇ ਮਾਮਲੇ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।
Posted inPatiala
ਜ਼ੀਰਕਪੁਰ ਦੇ ਹੋਟਲ ’ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਮੈਨੇਜਰ ਸਣੇ ਪੰਜ ਗ੍ਰਿਫ਼ਤਾਰ

