Amritsar ਦਿਹਾਤੀ ਪੁਲੀਸ ਵੱਲੋਂ ਨਸ਼ਾ ਤੇ ਹਥਿਆਰ ਤਸਕਰੀ ਨੈੱਟਵਰਕ ਦੇ 7 ਮੈਂਬਰ ਕਾਬੂ

Amritsar ਦਿਹਾਤੀ ਪੁਲੀਸ ਵੱਲੋਂ ਨਸ਼ਾ ਤੇ ਹਥਿਆਰ ਤਸਕਰੀ ਨੈੱਟਵਰਕ ਦੇ 7 ਮੈਂਬਰ ਕਾਬੂ

ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫ਼ੋਟਕਾਂ ਦੀ ਤਸਕਰੀ ਦੇ ਨੈੱਟਵਰਕ ਨਾਲ ਸਬੰਧਤ 7 ਮੁ ਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਨ੍ਹਾਂ ਕੋਲੋਂ 1 ਹੈਂਡ ਗ੍ਰੇਨੇਡ, 2 ਪਿਸਤੌਲ ਅਤੇ 3.491 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਡੀਜੀਪੀ ਗੌਰਵ ਯਾਦਵ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਆਪਣੇ ਸੋਸ਼ਲ ਮੀਡੀਆ ਖਾਤੇ ‘ਐਕਸ’ ’ਤੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਨੂੰ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਕਰਦੇ ਸਨ। ਇਸ ਸਬੰਧ ਵਿੱਚ ਥਾਣਾ ਚਾਟੀਵਿੰਡ ਅਤੇ ਲੋਪੋਕੇ ਵਿਖੇ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਇਨ੍ਹਾਂ ਦੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਇਸ ਅਪਰੇਸ਼ਨ ਸਬੰਧੀ ਹੋਰ ਖੁਲਾਸੇ ਬਾਰਡਰ ਰੇਂਜ ਦੇ ਆਈਜੀ ਅਤੇ ਦਿਹਾਤੀ ਪੁਲੀਸ ਜ਼ਿਲ੍ਹੇ ਦੇ ਐੱਸ.ਐੱਸ.ਪੀ. ਵੱਲੋਂ ਦੁਪਹਿਰ ਵੇਲੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤੇ ਜਾਣਗੇ।

Share: