ਅਬੋਹਰ ਗੋਲੀ ਕਾਂਡ: ਪੁੱਤ ਦੇ ਕਤਲ ਦਾ ਇਨਸਾਫ ਲੈਣ ਲਈ ਦੂਜੇ ਦਿਨ ਪੀੜਿਤ ਪਰਿਵਾਰ ਨੇ ਵਿਧਾਨ ਸਭਾ ਦੇ ਬਾਹਰ ਪੁੱਜਿਆ

ਅਬੋਹਰ ਗੋਲੀ ਕਾਂਡ: ਪੁੱਤ ਦੇ ਕਤਲ ਦਾ ਇਨਸਾਫ ਲੈਣ ਲਈ ਦੂਜੇ ਦਿਨ ਪੀੜਿਤ ਪਰਿਵਾਰ ਨੇ ਵਿਧਾਨ ਸਭਾ ਦੇ ਬਾਹਰ ਪੁੱਜਿਆ

ਚੰਡੀਗੜ੍ਹ : ਪੰਜਾਬ ਦੇ ਅਬੋਹਰ ਵਿਖੇ ਗੋਲੀਬਾਰੀ ਦੌਰਾਨ ਮਾਰੇ ਗਏ ਅਜੇ ਕੁਮਾਰ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਵਾਉਣ ਲਈ ਅੱਜ ਉਸ ਦੀ ਮਾਂ ਮੰਜੂ ਅਤੇ ਭੈਣ ਸਿਮਰਨ ਜੋਤ ਅੱਜ ਲਗਾਤਾਰ ਦੂਜੇ ਦਿਨ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਬਾਹਰ ਪਹੁੰਚੇ। ਇਸ ਮੌਕੇ ਸੁਨੀਲ ਜਾਖੜ ਵੱਲੋਂ ਪੀੜਿਤ ਪਰਿਵਾਰ ਨੂੰ ਨਾਲ ਲੈ ਕੇ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਪੀੜਿਤ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਕੀਤੀ। ਸੁਨੀਲ ਜਾਖੜ ਅਤੇ ਪੀੜਿਤ ਪਰਿਵਾਰ ਨੇ ਕਿਹਾ ਕਿ ਅਜੇ ਕੁਮਾਰ ਦੀ 27 ਸਤੰਬਰ ਨੂੰ ਅਬੋਹਰ ਵਿਖੇ ਗੋਲੀਆਂ ਮਾਰ ਦਿੱਤੀਆਂ ਸਨ। ਜਿਸ ਦੀ ਡੀਐਮਸੀ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਸੀ। ਪੁਲੀਸ ਨੂੰ ਬਿਆਨ ਦੇਣ ਦੇ ਬਾਵਜੂਦ ਪੁਲੀਸ ਵੱਲੋਂ ਨਾ ਤਾਂ ਕੋਈ ਕੇਸ ਦਰਜ ਕੀਤਾ ਗਿਆ ਅਤੇ ਨਾ ਹੀ ਕਿਸੇ ਨੂੰ ਗ੍ਰਿਫਤਾਰ ਕੀਤਾ ਗਿਆ। ਸੁਨੀਲ ਜਾਖੜ ਨੇ ਐਲਾਨ ਕੀਤਾ ਕਿ ਉਹ ਪੀੜਿਤ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਸੰਘਰਸ਼ ਲਗਾਤਾਰ ਜਾਰੀ ਰੱਖਣਗੇ।

Share: